ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ’ਚ ਵਿਅਕਤੀ ਦੀ ਕੀਤੀ ਕੁੱਟਮਾਰ, 3 ਨਾਮਜ਼ਦ

Wednesday, Jul 10, 2024 - 05:29 PM (IST)

ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ’ਚ ਵਿਅਕਤੀ ਦੀ ਕੀਤੀ ਕੁੱਟਮਾਰ, 3 ਨਾਮਜ਼ਦ

ਫਿਰੋਜ਼ਪੁਰ (ਖੁੱਲਰ) : ਥਾਣਾ ਕੁੱਲਗੜ੍ਹੀ ਦੇ ਅਧੀਨ ਆਉਂਦੇ ਪਿੰਡ ਮੱਲਵਾਲ ਜਦੀਦ ਵਿਖੇ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ’ਚ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਪੁਲਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਪੁਲਸ ਨੂੰ ਦਿੱਤੇ ਬਿਆਨਾਂ ਵਿਚ ਭੁਪਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਮੱਲਵਾਲ ਜਦੀਦ ਨੇ ਦੱਸਿਆ ਕਿ ਉਸ ਦੀ ਜ਼ਮੀਨ ’ਤੇ ਰਣਧੀਰ ਸਿੰਘ ਪੁੱਤਰ ਗੁਰਦਿਅਲ ਸਿੰਘ ਵਾਸੀ ਮੱਲਵਾਲ ਜਦੀਦ, ਜਗਵਿੰਦਰਪਾਲ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਹਾਜ਼ੀ ਵਾਲਾ, ਬਲਵੀਰ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਢਾਬ ਵਾਲੀ ਕਬਜ਼ਾ ਕਰਨ ਦੀ ਨੀਅਤ ਰੱਖਦੇ ਹਨ ਅਤੇ ਪਿਛਲੇ ਸਮੇਂ ਤੋਂ ਉਸ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ।

ਇਸ ’ਤੇ ਨਾਕਾਮਯਾਬ ਰਹੇ, ਜੋ ਦੁਬਾਰਾ ਹਮਮਸ਼ਵਰਾ ਹੋ ਕੇ ਉਸ ਦੇ ਸੱਟਾਂ ਮਾਰੀਆਂ। ਭੁਪਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਧਰਮਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News