ਹਥਿਆਰਾਂ ਨਾਲ ਲੈਸ 11 ਲੋਕਾਂ ਨੇ ਪਰਿਵਾਰਕ ਮੈਂਬਰਾਂ ਦੀ ਕੀਤੀ ਕੁੱਟਮਾਰ

Monday, Jul 22, 2024 - 01:56 PM (IST)

ਹਥਿਆਰਾਂ ਨਾਲ ਲੈਸ 11 ਲੋਕਾਂ ਨੇ ਪਰਿਵਾਰਕ ਮੈਂਬਰਾਂ ਦੀ ਕੀਤੀ ਕੁੱਟਮਾਰ

ਗੁਰੂਹਰਸਹਾਏ (ਸੁਨੀਲ ਵਿੱਕੀ) : ਪਿੰਡ ਸ਼ਰੀਹ ਵਾਲਾ ਵਿਖੇ ਇਕ ਨੌਜਵਾਨ ਅਤੇ ਉਸ ਦੇ ਪਰਿਵਾਰ ਨੂੰ ਕੁੱਟਮਾਰ ਕਰ ਕੇ ਜ਼ਖਮੀ ਕਰਨ ਵਾਲੇ 11 ਲੋਕਾਂ ਦੇ ਖ਼ਿਲਾਫ਼ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਗੁਰੂਹਰਸਹਾਏ ਦੇ ਸਹਾਇਕ ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਮਹਿਕਪ੍ਰੀਤ ਸਿੰਘ ਪੁੱਤਰ ਗੁਰਲਾਲ ਸਿੰਘ ਵਾਸੀ ਮਹੰਤਾਂ ਵਾਲਾ ਹਾਲ ਸ਼ਰੀਹ ਵਾਲਾ ਰੋਡ ਬਸਤੀ ਲਖਮੀਰਪੁਰਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਬਾਬੇ ਦੀ ਜਗ੍ਹਾ ’ਤੇ ਮੱਥਾ ਟੇਕਣ ਲਈ ਪਿੰਡ ਸ਼ਰੀਂਹ ਵਾਲਾ ਬਰਾੜ ਗਿਆ ਸੀ।

ਮੱਥਾ ਟੇਕਣ ਤੋਂ ਬਾਅਦ ਉਹ ਆਪਣੇ ਮਾਮੇ ਸਤਪਾਲ ਸਿੰਘ ਦੇ ਘਰ ਰੁਕ ਗਿਆ, ਜਿੱਥੇ ਰਾਤ 10 ਵਜੇ ਦੇ ਕਰੀਬ ਮੁਲਜ਼ਮ ਜੋਬਨਪ੍ਰੀਤ ਸਿੰਘ, ਰੋਬਨਪ੍ਰੀਤ ਸਿੰਘ ਪੁੱਤਰ ਜੀਵਨ ਸਿੰਘ, ਜੀਵਨ ਸਿੰਘ ਪੁੱਤਰ ਜਗਰੂਪ ਸਿੰਘ, ਰਵਿੰਦਰ ਸਿੰਘ ਪੁੱਤਰ ਕੇਵਲ ਸਿੰਘ, ਜਸ਼ਨਪ੍ਰੀਤ ਸਿੰਘ ਪੁੱਤਰ ਲਖਵੀਰ ਸਿੰਘ 6 ਅਣਪਛਾਤੇ ਲੋਕਾਂ ਨਾਲ ਡਾਂਗਾ-ਸੋਟੇ ਲੈ ਕੇ ਆਏ ਅਤੇ ਕਥਿਤ ਰੂਪ ’ਚ ਸ਼ਿਕਾਇਤਕਰਤਾ ਨੂੰ ਤੇ ਉਸ ਦੇ ਪਰਿਵਾਰ ਨੂੰ ਕੁੱਟਮਾਰ ਕਰ ਕੇ ਜ਼ਖਮੀ ਕਰ ਦਿੱਤਾ। ਪੁਲਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
 


author

Babita

Content Editor

Related News