ਪਿੰਡ ''ਚ ਔਰਤ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

Tuesday, Jul 23, 2024 - 11:27 AM (IST)

ਪਿੰਡ ''ਚ ਔਰਤ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਪਿੰਡ ਤਲਵੰਡੀ ਡੱਡੀਆਂ 'ਚ ਸ਼ਰੀਕੇ 'ਚ ਕਿਸੇ ਰੰਜਿਸ਼ ਨੂੰ ਲੈ ਕੇ ਔਰਤ ਨਾਲ ਕੁੱਟਮਾਰ ਕਰਨ ਵਾਲੇ ਉਸਦੇ ਭਤੀਜੇ ਅਤੇ ਭਰਜਾਈਆਂ ਦੇ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ।

ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਈ ਔਰਤ ਜੋਗਿੰਦਰ ਕੌਰ ਪਤਨੀ ਪਿਆਰਾ ਸਿੰਘ ਦੇ ਬਿਆਨ ਦੇ ਆਧਾਰ 'ਤੇ ਉਸਦੇ ਭਤੀਜੇ ਪਰਸ਼ੋਤਮ ਸਿੰਘ ਪੁੱਤਰ ਬਲਵਿੰਦਰ ਸਿੰਘ, ਭਰਜਾਈਆਂ ਸਵਰਨ ਕੌਰ ਪਤਨੀ ਬਲਵਿੰਦਰ ਸਿੰਘ ਅਤੇ ਬਲਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਤਲਵੰਡੀ ਡੱਡੀਆਂ ਦੇ ਖ਼ਿਲਾਫ਼ ਦਰਜ ਕੀਤਾ ਹੈ।


author

Babita

Content Editor

Related News