ਪੁਰਾਣੀ ਰੰਜਿਸ਼ ਨੂੰ ਲੈ ਕੇ ਕੁੱਟਮਾਰ ਕਰਨ ਦੇ ਦੋਸ਼ ''ਚ 2 ਵਿਅਕਤੀ ਨਾਮਜ਼ਦ
Sunday, Jul 28, 2024 - 05:00 PM (IST)

ਜਲਾਲਾਬਾਦ (ਬਜਾਜ) : ਥਾਣਾ ਸਦਰ ਜਲਾਲਾਬਾਦ ਦੀ ਪੁਲਸ ਵੱਲੋਂ ਪਿੰਡ ਢੰਡੀ ਖੁਰਦ 'ਚ ਹੋਈ ਲੜਾਈ ਦੌਰਾਨ ਕੁੱਟਮਾਰ ਕਰਕੇ ਸੱਟਾਂ ਲਗਾਉਣ ਦੇ ਦੋਸ਼ 'ਚ 2 ਵਿਅਕਤੀਆਂ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮੁੱਦਈ ਸੁਨੀਲ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਢੰਡੀ ਖੁਰਦ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਸੁਨੀਲ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਹਜਾਰਾ ਰਾਮ ਸਿੰਘ ਵਾਲਾ ਅਤੇ ਬਲਵਿੰਦਰ ਸਿੰਘ ਵਾਸੀ ਕੋਹਰ ਸਿੰਘ ਵਾਲਾ ਵੱਲੋਂ 3-4 ਮਹੀਨੇ ਪਹਿਲਾਂ ਹੋਈ ਮਾਮੂਲੀ ਲੜਾਈ ਕਾਰਨ ਉਸਦੀ ਕੁੱਟਮਾਰ ਕੀਤੀ ਗਈ ਸੀ।
ਇਸ 'ਤੇ ਉਹ ਸਰਕਾਰੀ ਹਸਪਤਾਲ ਜਲਾਲਾਬਾਦ ਵਿਖੇ ਇਲਾਜ ਲਈ ਦਾਖ਼ਲ ਹੋਇਆ ਸੀ। ਪੁਲਸ ਵੱਲੋਂ ਬਿਆਨ ਦਰਜ ਕੀਤੇ ਗਏ ਹਨ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਐਕਸਰੇ ਰਿਪੋਰਟ ਥਾਣੇ ਵਿਚ ਆਉਣ ਉਪਰੰਤ ਮੁਦੱਈ ਸੁਨੀਲ ਸਿੰਘ ਪੁੱਤਰ ਜੰਗੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਸੁਨੀਲ ਸਿੰਘ ਪੁੱਤਰ ਪ੍ਰੇਮ ਸਿੰਘ ਪਿੰਡ ਹਜਾਰਾ ਰਾਮ ਸਿੰਘ ਵਾਲਾ ਅਤੇ ਬਲਵਿੰਦਰ ਸਿੰਘ ਵਾਸੀ ਕੋਹਰ ਸਿੰਘ ਵਾਲਾ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।