ਜ਼ਮੀਨ ਦੇ ਝਗੜੇ ਨੂੰ ਲੈ ਕੇ ਭਰਾ ਨਾਲ ਕੁੱਟਮਾਰ, 5 ਮਾਮਲਾ ਦਰਜ

Monday, Aug 12, 2024 - 02:57 PM (IST)

ਜ਼ਮੀਨ ਦੇ ਝਗੜੇ ਨੂੰ ਲੈ ਕੇ ਭਰਾ ਨਾਲ ਕੁੱਟਮਾਰ, 5 ਮਾਮਲਾ ਦਰਜ

ਫਿਰੋਜ਼ਪੁਰ (ਪਰਮਜੀਤ ਸੋਢੀ) : ਮਮਦੋਟ ਦੇ ਅਧੀਨ ਆਉਂਦੇ ਪਿੰਡ ਜਾਮਾ ਰੱਖਈਆ ਉਤਾੜ ਵਿਖੇ ਵਿਰਾਸਤੀ ਜ਼ਮੀਨ ਦੇ ਝਗੜੇ ਨੂੰ ਲੈ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ ਵਿਚ ਥਾਣਾ ਮਮਦੋਟ ਪੁਲਸ ਨੇ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਜੰਗੀਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਜਾਮਾ ਰੱਖਈਆ ਉਤਾੜ ਨੇ ਦੱਸਿਆ ਕਿ ਉਹ ਆਪਣੇ ਖੇਤ ਗਿਆ ਸੀ, ਜਿੱਥੇ ਉਸ ਦਾ ਭਰਾ ਗੁਰਬਖਸ਼ ਸਿੰਘ ਉਸ ਨਾਲ ਚੰਗਾ ਮੰਦਾ ਬੋਲਿਆ, ਫਿਰ ਜਦੋਂ ਘਰ ਆਇਆ ਤਾਂ ਦੋਸ਼ੀਅਨ ਗੁਰਬਖਸ਼ ਸਿੰਘ ਪੁੱਤਰ ਪਿਆਰਾ ਸਿੰਘ, ਜਸਪਾਲ ਸਿੰਘ ਪੁੱਤਰ ਗੁਰਬਖਸ਼ ਸਿੰਘ, ਗੁਰਮੀਤ ਕੌਰ ਪਤਨੀ ਗੁਰਬਖਸ਼ ਸਿੰਘ, ਪਰਮਜੀਤ ਕੌਰ ਪਤਨੀ ਤਰਸੇਮ ਸਿੰਘ ਅਤੇ ਤਰਸੇਮ ਸਿੰਘ ਪੁੱਤਰ ਗੁਰਬਖਸ਼ ਸਿੰਘ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ।

ਵਜਾ ਰੰਜ਼ਿਸ਼ ਇਹ ਹੈ ਕਿ ਉਸ ਦਾ ਆਪਣੇ ਭਰਾ ਗੁਰਬਖਸ਼ ਸਿੰਘ ਨਾਲ ਵਿਰਾਸਤੀ ਜ਼ਮੀਨ ਦਾ ਝਗੜਾ ਚੱਲ ਰਿਹਾ ਹੈ। ਇਸੇ ਝਗੜੇ ਨੂੰ ਲੈ ਕੇ ਉਸ ਦੀ ਕੁੱਟਮਾਰ ਕੀਤੀ। ਜੰਗੀਰ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਆਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News