ਪਿਓ-ਪੁੱਤਰ ਦੀ ਕੁੱਟਮਾਰ ਕਰਨ ਦੇ ਦੋਸ਼ ''ਚ ਦੋ ਨਾਮਜ਼ਦ

Sunday, Aug 18, 2024 - 03:48 PM (IST)

ਪਿਓ-ਪੁੱਤਰ ਦੀ ਕੁੱਟਮਾਰ ਕਰਨ ਦੇ ਦੋਸ਼ ''ਚ ਦੋ ਨਾਮਜ਼ਦ

ਫਿਰੋਜ਼ਪੁਰ (ਖੁੱਲਰ) : ਥਾਣਾ ਮਮਦੋਟ ਦੇ ਅਧੀਨ ਆਉਂਦੇ ਪਿੰਡ ਕਾਕੜ ਵਿਖੇ ਰੰਜ਼ਿਸ਼ ਦੇ ਚੱਲਦਿਆਂ ਇਕ ਪਿਓ-ਪੁੱਤਰ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਪੁਲਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਸਤਨਾਮ ਸਿੰਘ ਪੁੱਤਰ ਖੁਸ਼ਹਾਲ ਸਿੰਘ ਪਿੰਡ ਕਾਕੜ ਨੇ ਦੱਸਿਆ ਕਿ ਉਸ ਦੇ ਮੁੰਡੇ ਦੀ ਦੋਸ਼ੀਅਨ ਸ਼ਿੰਦਰ ਸਿੰਘ ਉਰਫ਼ ਸ਼ਿੰਦਾ, ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਪਿੰਡ ਕਾਕੜ ਨਾਲ ਕੁੱਝ ਸਮਾਂ ਪਹਿਲਾਂ ਤੂੰ-ਤੂੰ, ਮੈਂ-ਮੈਂ ਹੋਈ ਸੀ।

ਜਿਸ ਦੀ ਵਜ਼ਾ ਰੰਜ਼ਿਸ਼ ਕਰਕੇ ਦੋਸ਼ੀਅਨ ਨੇ ਉਸ ਦੇ ਅਤੇ ਉਸ ਦੇ ਪੁੱਤਰ ਦੇ ਸੱਟਾਂ ਮਾਰੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


 


author

Babita

Content Editor

Related News