ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਪਤੀ-ਪਤਨੀ ਦੀ ਕੁੱਟਮਾਰ, 5 ਨਾਮਜ਼ਦ
Friday, Dec 06, 2024 - 10:52 AM (IST)
ਫਿਰੋਜ਼ਪੁਰ (ਪਰਮਜੀਤ, ਖੁੱਲਰ, ਮਲਹੋਤਰਾ, ਕੁਮਾਰ) : ਮਮਦੋਟ ਦੇ ਅਧੀਨ ਆਉਂਦੇ ਪਿੰਡ ਮਸਤਾ ਗੱਟੀ ਨੰਬਰ-2 ਵਿਖੇ ਸਰਪੰਚੀ ਦੀਆਂ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਪਤੀ-ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਮਮਦੋਟ ਪੁਲਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਦੀਪ ਸਿੰਘ ਪੁੱਤਰ ਜੀਵਨ ਸਿੰਘ ਵਾਸੀ ਮਸਤਾ ਗੱਟੀ ਨੰਬਰ-2 ਨੇ ਦੱਸਿਆ ਕਿ ਪੂਰਨ ਸਿੰਘ ਪੁੱਤਰ ਚਿਮਨ ਸਿੰਘ, ਸਤਨਾਮ ਸਿੰਘ ਪੁੱਤਰ ਪੂਰਨ ਸਿੰਘ, ਅੰਰਗੇਜ਼ ਸਿੰਘ ਪੁੱਤਰ ਪੂਰਨ ਸਿੰਘ, ਅਮਨ ਸਿੰਘ ਪੁੱਤਰ ਕੁਲਵੰਤ ਸਿੰਘ, ਪਰਮਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀਅਨ ਗੱਟੀ ਮਸਤਾ ਨੰਬਰ-2 ਨੇ ਹਮਮਸ਼ਵਰਾ ਹੋ ਕੇ ਉਸ ਦੀ ਘਰ ਜਾ ਕੇ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ।
ਜਦੋਂ ਉਸ ਦੀ ਪਤਨੀ ਉਸ ਨੂੰ ਛੁਡਾਉਣ ਲਈ ਅੱਗੇ ਆਈ ਤਾਂ ਉਸ ਦੇ ਵੀ ਸੱਟਾਂ ਮਾਰੀਆਂ। ਵਜ੍ਹਾ ਰੰਜਿਸ਼ ਇਹ ਹੈ ਕਿ ਸਰਪੰਚੀ ਦੀਆਂ ਚੋਣਾਂ ਦੌਰਾਨ ਉਸ ਦਾ ਉਕਤ ਮੁਲਜ਼ਮਾਂ ਨਾਲ ਝਗੜਾ ਹੋਇਆ ਸੀ। ਇਸੇ ਰੰਜਿਸ਼ ਕਾਰਨ ਉਕਤ ਮੁਲਜ਼ਮਾਂ ਨੇ ਉਨ੍ਹਾਂ ਦੇ ਸੱਟਾਂ ਮਾਰੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।