ਵਿਆਹੁਤਾ ਨੂੰ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ
Sunday, Dec 29, 2024 - 04:21 PM (IST)

ਫਿਰੋਜ਼ਪੁਰ (ਖੁੱਲਰ) : ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ 'ਚ ਥਾਣਾ ਵੂਮੈਨ ਫਿਰੋਜ਼ਪੁਰ ਪੁਲਸ ਨੇ ਵਿਆਹੁਤਾ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਮਾਨਸੀ ਸ਼ਰਮਾ ਪੁੱਤਰੀ ਸੁਰਿੰਦਰ ਕੁਮਾਰ ਵਾਸੀਅਨ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦਾ ਵਿਆਹ ਗੁਰਸਾਹਿਬ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਬਸਤੀ ਮੁਹੰਮਦ ਅਲੀ ਸ਼ਾਹ ਨਾਲ ਮਿਤੀ 7 ਫਰਵਰੀ 2021 ਨੂੰ ਹੋਇਆ ਸੀ।
ਵਿਆਹੁਤਾ ਨੇ ਦੱਸਿਆ ਕਿ ਉਸ ਦੇ ਵਿਆਹ ਸਮੇਂ ਉਸ ਦੇ ਮਾਤਾ-ਪਿਤਾ ਨੇ ਆਪਣੀ ਹੈਸੀਅਤ ਤੋਂ ਵੱਧ ਦਾਜ ਇਸਤਰੀ ਧੰਨ ਵਜੋਂ ਦਿੱਤਾ ਸੀ, ਪਰ ਦੋਸ਼ੀ ਇਸ ਤੋਂ ਖੁਸ਼ ਨਹੀਂ ਸੀ। ਵਿਆਹੁਤਾ ਮਾਨਸੀ ਸ਼ਰਮਾ ਨੇ ਦੱਸਿਆ ਕਿ ਦੋਸ਼ੀ ਜੋ ਉਸ ਕੋਲੋਂ ਹੋਰ ਦਾਜ ਦੀ ਮੰਗ ਕਰਦਾ ਸੀ, ਉਸ ਵੱਲੋਂ ਇਨਕਾਰ ਕਰਨ ਤੇ ਉਸ ਨੂੰ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ। ਜਾਂਚਕ ਰਤਾ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਵਿਆਹੁਤਾ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।