ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ
Thursday, Feb 13, 2025 - 04:03 PM (IST)
![ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ](https://static.jagbani.com/multimedia/2025_2image_16_02_372529817beaten11.jpg)
ਅਬੋਹਰ (ਸੁਨੀਲ) : ਅਬੋਹਰ-ਮਲੋਟ ਸੜਕ ’ਤੇ ਅੱਧਾ ਦਰਜਨ ਤੋਂ ਵੱਧ ਨੌਜਵਾਨਾਂ ਨੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਰੋਕਿਆ ਅਤੇ ਉਸ ਦੀ ਕੁੱਟਮਾਰ ਕੀਤੀ। ਇਸ ਕਾਰਨ ਉਹ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖਮੀ ਗੁਰੀ ਕੁਮਾਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਦੁਪਹਿਰ ਉਹ ਆਪਣੇ ਦੋਸਤ ਨੂੰ ਮੋਟਰਸਾਈਕਲ ’ਤੇ ਘਰ ਛੱਡਣ ਤੋਂ ਬਾਅਦ ਵਾਪਸ ਆ ਰਿਹਾ ਸੀ, ਜਿਸਦਾ ਕਿਸੇ ਨੌਜਵਾਨ ਨਾਲ ਪੁਰਾਣਾ ਝਗੜਾ ਹੈ।
ਇਸ ਦੌਰਾਨ ਰਸਤੇ ’ਚ ਉਸਦੇ ਦੋਸਤ ਨਾਲ ਨਫ਼ਰਤ ਰੱਖਣ ਵਾਲੇ ਅੱਧਾ ਦਰਜਨ ਦੇ ਕਰੀਬ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਜਦੋਂ ਉਸਨੇ ਰੌਲਾ ਪਾਇਆ ਤਾਂ ਉਕਤ ਨੌਜਵਾਨ ਉਥੋਂ ਭੱਜ ਗਏ। ਇਸ ਤੋਂ ਬਾਅਦ ਪਰਿਵਾਰ ਨੇ ਉਸ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ। ਸਬ ਇੰਸਪੈਕਟਰ ਰਾਜਵੀਰ ਸਿੰਘ ਨੇ ਦੱਸਿਆ ਕਿ ਮਲੋਟ ਰੋਡ ’ਤੇ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਸਾਹਮਣੇ ਆਈ ਵੀਡੀਓ ਦੇ ਆਧਾਰ ’ਤੇ ਹਮਲਾ ਕਰਨ ਵਾਲੇ ਨੌਜਵਾਨਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜ਼ਖਮੀ ਦੇ ਬਿਆਨਾਂ ਦੇ ਆਧਾਰ ’ਤੇ ਉਨ੍ਹਾਂ ਖ਼ਿਲਾਫ਼ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।