ਸਰਪੰਚੀ ਦੀਆਂ ਚੋਣਾਂ ਨੂੰ ਲੈ ਕੇ ਮਾਰਕੁੱਟ ਕਰਨ ਦੇ ਦੋਸ਼ ''ਚ 7 ਖ਼ਿਲਾਫ਼ ਮਾਮਲਾ ਦਰਜ
Wednesday, Jun 11, 2025 - 03:02 PM (IST)

ਫਿਰੋਜ਼ਪੁਰ (ਕੁਮਾਰ) : ਸਰਪੰਚੀ ਦੀਆਂ ਚੋਣਾਂ ਨੂੰ ਲੈ ਕੇ ਇੱਕ ਵਿਅਕਤੀ ਨੂੰ ਮਾਰਕੁੱਟ ਕਰਨ ਅਤੇ ਜ਼ਖਮੀ ਕਰਨ ਦੇ ਦੋਸ਼ ਹੇਠ ਥਾਣਾ ਮਮਦੋਟ ਦੀ ਪੁਲਸ ਨੇ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਓਮ ਪ੍ਰਕਾਸ਼ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁਦੱਈ ਸਤਨਾਮ ਸਿੰਘ ਪੁੱਤਰ ਮੋਹਨ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਹੈ ਕਿ ਜਦੋਂ ਉਹ ਖੇਤਾਂ ਵਿੱਚ ਗਿਆ ਤਾਂ ਪ੍ਰੀਤਮ ਸਿੰਘ ਪੁੱਤਰ ਜਗੀਰ ਸਿੰਘ, ਰਾਜ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ ਪਰਮਜੀਤ ਸਿੰਘ ਉਰਫ਼ ਕਰਮਾ ਅਤੇ ਪ੍ਰਕਾਸ਼ ਸਿੰਘ ਨੇ ਘਰ ਜਾ ਰਹੇ ਉਸਦੇ ਭਰਾ ਨਾਲ ਕੁੱਟਮਾਰ ਕੀਤੀ ਉਸਨੂੰ ਜ਼ਖਮੀ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਨਾਮਜ਼ਦ ਦੋਸ਼ੀਆਂ ਖ਼ਿਲਾਫ਼ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।