ਵਿਆਹੁਤਾ ਨੂੰ ਹੋਰ ਦਾਜ ਖ਼ਾਤਰ ਕੁੱਟਮਾਰ ਕੇ ਘਰੋਂ ਕੱਢਿਆ, ਮਾਮਲਾ ਦਰਜ
Wednesday, Sep 10, 2025 - 04:55 PM (IST)

ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ਵਿਖੇ ਇਕ ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ਵਿਚ ਥਾਣਾ ਵੁਮੈੱਨ ਫਿਰੋਜ਼ਪੁਰ ਪੁਲਸ ਨੇ ਵਿਆਹੁਤਾ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਵਿਆਹੁਤਾ ਦੀਪਿਕਾ ਪੁੱਤਰੀ ਬਲਦੇਵ ਰਾਮ ਵਾਸੀ ਬਸੰਤ ਵਿਵਹਾਰ ਬੈਂਕ ਸਾਈਡ ਏਕਤਾ ਨਗਰ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦਾ ਵਿਆਹ 28 ਨਵੰਬਰ 2023 ਨੂੰ ਗਗਨਦੀਪ ਸਿੰਘ ਬਿੰਦਰਾ ਪੁੱਤਰ ਘਨਸ਼ਾਮ ਬਿੰਦਰਾ ਵਾਸੀ ਹੁਸ਼ਿਆਰਪੁਰ ਨਾਲ ਹੋਇਆ ਸੀ।
ਵਿਆਹੁਤਾ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਨੇ ਉਸ ਦੇ ਵਿਆਹ ਸਮੇਂ ਆਪਣੀ ਹੈਸੀਅਤ ਤੋਂ ਵੱਧ ਦਾਜ-ਦਹੇਜ ਦਿੱਤਾ ਸੀ, ਪਰ ਉਸ ਦਾ ਪਤੀ ਗਗਨਦੀਪ ਬਿੰਦਰਾ ਉਸ ਦਾਜ-ਦਹੇਜ ਤੋਂ ਖੁਸ਼ ਨਹੀਂ ਸੀ ਅਤੇ ਉਹ ਹੋਰ ਦਾਜ ਦੀ ਮੰਗ ਕਰਨ ਲੱਗਾ। ਵਿਆਹੁਤਾ ਦੀਪਿਕਾ ਨੇ ਦੱਸਿਆ ਕਿ ਉਸ ਵੱਲੋਂ ਇਨਕਾਰ ਕਰਨ ’ਤੇ ਗਗਨਦੀਪ ਸਿੰਘ ਬਿੰਦਰਾ ਵੱਲੋਂ ਉਸ ਨੂੰ ਕੁੱਟਮਾਰ ਕਰਕੇ ਆਪਣੇ ਘਰੋਂ ਕੱਢ ਦਿੱਤਾ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਵਿਆਹੁਤਾ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।