ਨੌਜਵਾਨ ਨੂੰ ਰਸਤੇ ''ਚ ਕੁੱਟਮਾਰ ਕਰਕੇ ਕੀਤਾ ਜ਼ਖਮੀ, 3 ਖ਼ਿਲਾਫ਼ ਮਾਮਲਾ ਦਰਜ
Sunday, Oct 26, 2025 - 04:09 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਮੱਲਾਂਵਾਲਾ ਵਿਖੇ ਦੋਸਤ ਨਾਲ ਘਰ ਜਾ ਰਹੇ ਨੌਜਵਾਨ ਦੀ ਕੁੱਟਮਾਰ ਕਰਕੇ ਜ਼ਖਮੀ ਕਰਨ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਥਾਣਾ ਮੱਲਾਂਵਾਲਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਸ਼ਿਕਾਇਤਕਰਤਾ ਅੰਗਦ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਮਰੂੜ ਨੇ ਦੱਸਿਆ ਕਿ ਜਦੋਂ ਉਹ ਬੀਤੇ ਦਿਨ ਆਪਣੇ ਦੋਸਤ ਦੇ ਨਾਲ ਰਾਤ ਦੇ ਸਮੇਂ ਘਰ ਜਾ ਰਿਹਾ ਸੀ ਤਾਂ ਰਸਤੇ ਵਿਚ ਜਸਵਿੰਦਰ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਮਰੂੜ, ਜਸ਼ਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਅਤੇ ਸੁਖਮਨਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਮਰੂੜ ਨੇ ਉਸਦੇ ਨਾਲ ਕੁੱਟਮਾਰ ਕੀਤੀ ਅਤੇ ਉਸਨੂੰ ਜ਼ਖਮੀ ਕਰ ਦਿੱਤਾ ਸੀ।
ਜਿਸ ਤੋਂ ਬਾਅਦ ਉਸਨੂੰ ਇਲਾਜ ਲਈ ਸਰਕਾਰੀ ਹਸਪਤਾਲ ਜ਼ੀਰਾ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
