ਕੁੱਟਮਾਰ ਦੇ ਦੋਸ਼ਾਂ ’ਚ 5 ਨਾਮਜ਼ਦ
Tuesday, Dec 02, 2025 - 11:38 AM (IST)
ਬਠਿੰਡਾ (ਸੁਖਵਿੰਦਰ) : ਕੈਂਟ ਪੁਲਸ ਵਲੋਂ ਕੁੱਟਮਾਰ ਕਰਨ ਦੇ ਦੋਸ਼ਾਂ 'ਚ ਪੰਜ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਰਾਜਵੀਰ ਸਿੰਘ ਵਾਸੀ ਮਹਿਮਾ ਸਰਜਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਮੁਲਜਮ ਰੌਸ਼ਨ ਸਿੰਘ, ਗਗਨਦੀਪ ਸਿੰਘ, ਗੁਰਤੇਜ ਸਿੰਘ , ਸ਼ਾਹ ਅਤੇ ਮਨਜੀਤ ਕੌਰ ਵਾਸੀ ਗੋਬਿੰਦਪੁਰਾ ਨੇ ਉਸਦੀ ਅਤੇ ਉਸਦੀ ਮਾਤਾ ਦੀ ਕੁੱਟਮਾਰ ਕੀਤੀ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨਾਲ ਪੁਰਾਣਾ ਝਗੜਾ ਚੱਲਦਾ ਸੀ, ਜਿਸਦੇ ਚੱਲਦਿਆ ਮੁਲਜ਼ਮਾਂ ਨੇ ਮੌਕਾ ਪਾ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ। ਪੁਲਸ ਵਲੋਂ ਸ਼ਿਕਾਇਤ ਦੇ ਆਧਾਰ 'ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
