ਕੁੜੀ ਨਾਲ ਕੋਰਟ ਮੈਰਿਜ ਕਰਵਾਉਣ ਨੂੰ ਲੈ ਕੇ ਮੁੰਡੇ ਦੀ ਕੀਤੀ ਕੁੱਟਮਾਰ, 4 ਖ਼ਿਲਾਫ਼ ਮਾਮਲਾ ਦਰਜ
Tuesday, Dec 16, 2025 - 11:59 AM (IST)
ਫਿਰੋਜ਼ਪੁਰ (ਆਨੰਦ) : ਆਰਿਫ ਕੇ ਦੇ ਅਧੀਨ ਆਉਂਦੇ ਪਿੰਡ ਚੁਗੱਤੇ ਵਾਲਾ ਵਿਖੇ ਇਕ ਮੁੰਡੇ ਵੱਲੋਂ ਕੁੜੀ ਨਾਲ ਕੋਰਟ ਮੈਰਿਜ ਕਰਵਾਉਣ ਨੂੰ ਲੈ ਕੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਆਰਿਫ ਕੇ ਪੁਲਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕੁਲਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਪਿੰਡ ਚੁਗੱਤੇ ਵਾਲਾ ਨੇ ਦੱਸਿਆ ਕਿ ਉਸ ਦੇ ਪੁੱਤਰ ਰਾਜਦੀਪ ਸਿੰਘ ਨੇ ਕੁੜੀ ਪਿੰਕੀ ਨਾਲ ਕੋਰਟ ਮੈਰਿਜ ਕਰਵਾਈ ਸੀ।
ਕੁਲਵਿੰਦਰ ਕੌਰ ਨੇ ਦੱਸਿਆ ਕਿ ਇਸ ਨੂੰ ਲੈ ਕੇ ਦੋਸ਼ੀਅਨ ਗੁਰਦੇਵ ਸਿੰਘ ਪੁੱਤਰ ਜੰਗੀਰ ਸਿੰਘ, ਜਸਵਿੰਦਰ ਸਿੰਘ ਉਰਫ਼ ਕਾਲਾ ਪੁੱਤਰ ਵੀਰੂ, ਗੋਰਾ ਪੁੱਤਰ ਵਜੀਰ ਅਤੇ ਵਰਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀਅਨ ਪਿੰਡ ਚੁਗੱਤੇਵਾਲਾ ਨੇ ਹਮਮਸ਼ਵਰਾ ਹੋ ਕੇ ਉਸ ਦੇ ਸੱਟਾਂ ਮਾਰੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ।
