ਕੁੱਟਮਾਰ ਕਰਨ ਵਾਲੇ ਅੱਧਾ ਦਰਜਨ ਵਿਅਕਤੀਆਂ ''ਤੇ ਪਰਚਾ ਦਰਜ

Tuesday, Jan 20, 2026 - 04:23 PM (IST)

ਕੁੱਟਮਾਰ ਕਰਨ ਵਾਲੇ ਅੱਧਾ ਦਰਜਨ ਵਿਅਕਤੀਆਂ ''ਤੇ ਪਰਚਾ ਦਰਜ

ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਵੈਰੋਕੇ ਪੁਲਸ ਨੇ ਕੁੱਟਮਾਰ ਕਰਨ ਵਾਲੇ ਅੱਧਾ ਦਰਜਨ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਰਮਵੀਰ ਸਿੰਘ ਉਰਫ਼ ਗੱਲੂ ਗੋਰਾਇਆ ਪੁੱਤਰ ਬਲਵਿੰਦਰ ਸਿੰਘ ਵਾਸੀ ਜੋਧਾ ਭੈਣੀ ਉਰਫ਼ ਫੱਤੂਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 16-01-2026 ਨੂੰ ਉਹ ਆਪਣੇ ਖੇਤ ਵਿੱਚ ਗੇੜਾ ਮਾਰਨ ਲਈ ਗਿਆ ਸੀ।

ਇਸ ਦੌਰਾਨ ਲਖਵੀਰ ਸਿੰਘ ਗਿੱਲ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਨੂਰਪੁਰ ਹਕੀਮਾ ਜ਼ਿਲ੍ਹਾ ਮੋਗਾ ਹਾਲ ਅਬਾਦ ਮਿੰਡਵੇ ਕਾਲੋਨੀ ਸ੍ਰੀ ਮੁਕਤਸਰ ਸਾਹਿਬ, ਲਖਵੀਰ ਸਿੰਘ ਦਾ ਭਤੀਜਾ ਵਾਸੀ ਨੂਰਪੁਰ ਹਕੀਮਾ, ਗੋਪਾਲ ਸਿੰਘ ਉਰਫ਼ ਗੋਪੀ ਪੁੱਤਰ ਗੁਰਚਰਨ ਸਿੰਘ, ਸੰਮੀ ਪੁੱਤਰ ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਜਗਰੂਪ ਸਿੰਘ, ਨਿਰਮਲ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਖੜੁੰਜ ਕੇ ਉਸ ਦੇ ਖੇਤ ਵਿੱਚ ਕਬਜ਼ਾ ਕਰਨ ਦੀ ਨੀਅਤ ਨਾਲ ਵੱਟ ਪਾ ਰਹੇ ਸੀ। ਉਨ੍ਹਾਂ ਨੇ ਉਸ ਦੀ ਕਣਕ ਦੀ ਫ਼ਸਲ ਦਾ ਨੁਕਸਾਨ ਕੀਤਾ। ਜਦੋਂ ਉਸਨੇ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਜਿਨ੍ਹਾਂ 'ਤੇ ਪਰਚਾ ਦਰਜ ਕੀਤਾ ਗਿਆ ਹੈ।


author

Babita

Content Editor

Related News