ਔਰਤ ਤੇ ਉਸ ਦੇ ਪਤੀ ਦੀ ਕੁੱਟਮਾਰ ਕਰਕੇ ਮਿਰਚਾ ਦੀ ਫ਼ਸਲ ਵਾਹੀ, 13 ਖ਼ਿਲਾਫ਼ ਮਾਮਲਾ ਦਰਜ

Wednesday, Feb 25, 2026 - 11:08 AM (IST)

ਔਰਤ ਤੇ ਉਸ ਦੇ ਪਤੀ ਦੀ ਕੁੱਟਮਾਰ ਕਰਕੇ ਮਿਰਚਾ ਦੀ ਫ਼ਸਲ ਵਾਹੀ, 13 ਖ਼ਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ (ਖੁੱਲਰ) : ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਹਬੀਬ ਵਾਲਾ ਵਿਖੇ ਇਕ ਔਰਤ ਅਤੇ ਉਸ ਦੇ ਪਤੀ ਦੀ ਕੁੱਟਮਾਰ ਕਰਕੇ ਮਿਰਚਾ ਦੀ ਫ਼ਸਲ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ 6 ਬਾਏ ਨੇਮ ਲੋਕਾਂ ਅਤੇ 7 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਵੀਰਪਾਲ ਕੌਰ ਪਤਨੀ ਪੂਰਨ ਸਿੰਘ ਵਾਸੀ ਹਬੀਬ ਵਾਲਾ ਨੇ ਦੱਸਿਆ ਕਿ ਮਿਤੀ 14 ਫਰਵਰੀ 2026 ਨੂੰ ਰਾਤ ਕਰੀਬ 10.30 ਵਜੇ ਰੋਟੀ-ਪਾਣੀ ਖਾ ਕੇ ਪਏ ਸਨ।

ਇਸ ਦੌਰਾਨ ਬਾਹਰੋਂ ਦੋਸ਼ੀਅਨ ਅਮਰ ਸਿੰਘ ਪੁੱਤਰ ਬਿਸ਼ਨ ਸਿੰਘ, ਕਰਮ ਸਿੰਘ ਪੁੱਤਰ ਅਮਰ ਸਿੰਘ, ਕਾਲਾ ਸਿੰਘ ਪੁੱਤਰ ਅਮਰ ਸਿੰਘ, ਸੁਰਜੀਤੋ ਬਾਈ ਪਤਨੀ ਅਮਰ ਸਿੰਘ, ਰਾਜਵਿੰਦਰ ਕੌਰ ਪਤਨੀ ਕਰਮ ਸਿੰਘ ਵਾਸੀਅਨ ਹਬੀਬ ਵਾਲਾ, ਅਕਾਸ਼ ਪੁੱਤਰ ਮਹਿੰਦਰ ਸਿੰਘ ਵਾਸੀ ਹਬੀਬ ਵਾਲਾ ਅਤੇ 7 ਅਣਪਛਾਤੇ ਵਿਅਕਤੀਆਂ ਨੇ ਦਰਵਾਜ਼ਾ ਖੜਕਾਇਆ। ਵੀਰਪਾਲ ਕੌਰ ਨੇ ਦੱਸਿਆ ਕਿ ਜਦ ਉਸ ਵੱਲੋਂ ਦਰਵਾਜ਼ਾ ਖੋਲ੍ਹਿਆ ਤਾਂ ਦੋਸ਼ੀਅਨ ਉਸ ਦੇ ਅਤੇ ਉਸ ਦੇ ਪਤੀ ਦੇ ਗਲ ਪੈ ਗਏ ਤੇ ਸੱਟਾਂ ਮਾਰੀਆਂ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀਅਨ ਨੇ ਉਨ੍ਹਾਂ ਦੀ ਫ਼ਸਲ ਮਿਰਚਾ ਦਾ ਨੁਕਸਾਨ ਹੱਲ ਨਾਲ ਵਾਹੀ ਕਰਕੇ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News