ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ''ਚ 3 ਲੋਕਾਂ ਖ਼ਿਲਾਫ਼ ਕੇਸ ਦਰਜ
Monday, Mar 23, 2026 - 03:28 PM (IST)
ਪਟਿਆਲਾ (ਬਲਜਿੰਦਰ) : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਉਨ੍ਹਾਂ ਵਿਚ ਹਰਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ, ਸਾਹਿਬਜੋਤ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਨੀਲਮਾ ਵਿਹਾਰ ਨੇੜੇ ਚੋਰਾ ਰੋਡ ਪਟਿਆਲਾ, ਤਰਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਸੰਤ ਹਜ਼ਾਰਾ ਸਿੰਘ ਨਗਰ ਸਨੋਰ ਸ਼ਾਮਲ ਹਨ।
ਇਸ ਮਾਮਲੇ ਵਿਚ ਵਿਜੇ ਕੁਮਾਰ ਪੁੱਤਰ ਰਾਮ ਚੰਦਰ ਵਾਸੀ ਮਾੜੀ ਮੰਦਰ ਸਨੋਰ ਨੇ ਸਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਰੰਗੇਸ਼ਾਹ ਕਲੋਨੀ ਦੇ ਕੋਲ ਪਹੁੰਚਿਆ। ਇਸ ਦੌਰਾਨ ਉਕਤ ਵਿਅਕਤੀਆ ਨੇ ਉਸ ਦੀ ਘੇਰ ਕੇ ਕੁੱਟਮਾਰ ਕੀਤੀ। ਪੁਲਸ ਨੇ ਇਸ ਮਾਮਲੇ ਵਿਚ ਉਕਤ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
