ਘਰ ’ਚ ਦਾਖ਼ਲ ਹੋ ਕੇ ਪਤੀ-ਪਤਨੀ ਦੀ ਕੁੱਟਮਾਰ, ਮਾਮਲਾ ਦਰਜ
Thursday, Jun 04, 2026 - 01:55 PM (IST)
ਬਠਿੰਡਾ (ਮਨਜੀਤ) : ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਪਥਰਾਲਾ ਵਿਖੇ ਇਕ ਵਿਅਕਤੀ ਵੱਲੋਂ ਘਰ ’ਚ ਜ਼ਬਰਦਸਤੀ ਦਾਖ਼ਲ ਹੋ ਕੇ ਪਤੀ-ਪਤਨੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸੰਗਤ ਅਧੀਨ ਪੈਂਦੀ ਪੁਲਸ ਚੌਂਕੀ ਪਥਰਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਖਜੰਟ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਇਆ ਦੇਵੀ ਪਤਨੀ ਸੋਹਣ ਲਾਲ ਵਾਸੀ ਪਥਰਾਲਾ ਵੱਲੋਂ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ ਲਗਾਇਆ ਗਿਆ ਹੈ ਕਿ ਪਿੰਡ ਦੇ ਹੀ ਰਹਿਣ ਵਾਲੇ ਬਿੰਦਰ ਸਿੰਘ ਨੇ ਜਬਰਦਸਤੀ ਉਨ੍ਹਾਂ ਦੇ ਘਰ ’ਚ ਦਾਖ਼ਲ ਹੋ ਕੇ ਉਸ ਦੀ ਅਤੇ ਉਸ ਦੇ ਪਤੀ ਸੋਹਣ ਲਾਲ ਦੀ ਕੁੱਟਮਾਰ ਕੀਤੀ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਵੱਲੋਂ ਜ਼ਖਮੀਆਂ ਦਾ ਮੈਡੀਕਲ ਕਰਵਾਇਆ ਗਿਆ।
ਮੈਡੀਕਲ ਰਿਪੋਰਟ ਪ੍ਰਾਪਤ ਹੋਣ ਉਪਰੰਤ ਮੁਦੈਲਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਬਿੰਦਰ ਸਿੰਘ ਵਿਰੁੱਧ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਦੀ ਭਾਲ ਜਾਰੀ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
