ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 5 ਨਾਮਜ਼ਦ
Sunday, Jun 21, 2026 - 03:32 PM (IST)
ਗੁਰੂਹਰਸਹਾਏ (ਸਿਕਰੀ, ਸੁਨੀਲ ਵਿੱਕੀ) : ਗੁਰੂਹਰਸਹਾਏ ਦੇ ਅਧੀਨ ਆਉਂਦੇ ਪਿੰਡ ਮੇਘਾ ਪੰਜ ਗਰਾਈਂ ਹਿਠਾੜ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰ ਕੇ ਜ਼ਖਮੀਂ ਕਰਨ ਦੇ ਦੋਸ਼ ’ਚ ਥਾਣਾ ਗੁਰੂਹਰਸਹਾਏ ਪੁਲਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਸੁਲੱਖਣ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਮੇਘਾ ਪੰਜ ਗਰਾਈਂ ਹਿਠਾੜ ਨੇ ਦੱਸਿਆ ਕਿ 28 ਦਸੰਬਰ 2025 ਨੂੰ ਮੁਲਜ਼ਮ ਅਸ਼ੋਕ ਕੁਮਾਰ ਪੁੱਤਰ ਮੁਖਤਿਆਰ ਸਿੰਘ, ਸੁਖਦੇਵ ਸਿੰਘ ਪੁੱਤਰ ਮੁਖਤਿਆਰ ਸਿੰਘ, ਮੁਖਤਿਆਰ ਸਿੰਘ ਪੁੱਤਰ ਮੰਗਲ ਸਿੰਘ, ਰਮਨਦੀਪ ਪੁੱਤਰ ਗੁਰਮੇਲ ਸਿੰਘ, ਕੁਲਦੀਪ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਮੇਘਾ ਪੰਜ ਗਰਾਈਂ ਹਿਠਾੜ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ।
ਸੁਲੱਖਣ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਐਕਸਰੇ ਰਿਪੋਰਟਾਂ ਆਉਣ ਤੋਂ ਬਾਅਦ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
