ਪਿੰਡ ਝੁੱਗੇ ਹਜ਼ਾਰਾ ਸਿੰਘ ਵਾਲਾ ਵਿਖੇ ਰਸਤਾ ਰੋਕ ਕੇ ਵਿਅਕਤੀ ਦੀ ਕੀਤੀ ਕੁੱਟਮਾਰ
Monday, Nov 16, 2026 - 05:19 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਸ ਵੱਲੋਂ ਪੁਰਾਣੀ ਰੰਜਿਸ਼ ਦੇ ਚੱਲਦੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਅਤੇ ਰਸਤਾ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮਹਿੰਦਰ ਸਿੰਘ ਪੁੱਤਰ ਫੁੰਮਣ ਸਿੰਘ ਵਾਸੀ ਪਿੰਡ ਝੁੱਗੇ ਹਜ਼ਾਰਾ ਸਿੰਘ ਵਾਲਾ ਨੇ ਦੱਸਿਆ ਕਿ ਬੀਤੀ 7 ਨਵੰਬਰ 2026 ਨੂੰ ਰਾਤ ਕਰੀਬ 8-9 ਵਜੇ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਘਰ ਜਾ ਰਿਹਾ ਸੀ।
ਜਦੋਂ ਉਹ ਮਲਕੀਤ ਸਿੰਘ ਪੁੱਤਰ ਸੁੱਖਾ ਸਿੰਘ ਦੇ ਘਰ ਕੋਲ ਪਹੁੰਚਿਆ ਤਾਂ ਉੱਥੇ ਪਹਿਲਾਂ ਤੋਂ ਮੌਜ਼ੂਦ ਮਲਕੀਤ ਸਿੰਘ, ਗੁਰਪ੍ਰੀਤ ਸਿੰਘ ਉਰਫ਼ ਗੋਰਾ ਪੁੱਤਰ ਜੋਗਿੰਦਰ ਸਿੰਘ ਅਤੇ ਮਰਕਸ ਪੁੱਤਰ ਹਰਮੇਸ਼ ਸਿੰਘ ਵਾਸੀਅਨ ਝੁੱਗੇ ਹਜ਼ਾਰਾ ਸਿੰਘ ਵਾਲਾ ਨੇ ਉਸ ਦਾ ਰਸਤਾ ਰੋਕ ਲਿਆ। ਮਹਿੰਦਰ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਉਸ ਨੂੰ ਘੇਰ ਲਿਆ ਅਤੇ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਗੰਭੀਰ ਸੱਟਾਂ ਮਾਰੀਆਂ। ਉਸ ਵੱਲੋਂ ਰੌਲਾ ਪਾਉਣ ’ਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਮਹਿੰਦਰ ਸਿੰਘ ਨੇ ਦੱਸਿਆ ਕਿ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
