ਘਰ ਵੜ ਕੇ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਖਿਲਾਫ ਅਜੇ ਤੱਕ ਪੁਲਸ ਵੱਲੋਂ ਨਹੀਂ ਹੋਈ ਕਾਰਵਾਈ

10/15/2017 1:22:16 PM

ਅਬੋਹਰ (ਸੁਨੀਲ)- ਪਿੰਡ ਆਲਮਗੜ੍ਹ ਵਾਸੀ ਸੁਰਜੀਤ ਸਿੰਘ ਉਰਫ ਸਾਧੂ ਪੁੱਤਰ ਕਾਲਾ ਸਿੰਘ ਤੇ ਉਸ ਦੀ ਪਤਨੀ ਗੁਰਜੀਤ ਕੌਰ ਨੇ ਦੱਸਿਆ ਕਿ ਉਹ ਪਿਛਲੇ 7 ਦਿਨਾਂ ਤੋਂ ਸਿਵਲ ਹਸਪਤਾਲ ਅਬੋਹਰ 'ਚ ਦਾਖਲ ਹਨ। ਗੁਰਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਸੁਰਜੀਤ ਸਿੰਘ ਨਾਲ 8 ਅਕਤੂਬਰ ਨੂੰ ਰਾਤ 10 ਵਜੇ ਕੁਝ ਲੋਕਾਂ ਨੇ ਉਨ੍ਹਾਂ ਦੇ ਘਰ 'ਚ ਵੜ ਕੇ ਕੁੱਟਮਾਰ ਕੀਤੀ। ਜਦ ਲੋਕ ਇਕੱਠੇ ਹੋਏ ਤਾਂ ਦੋਸ਼ੀ ਉਸ ਦੇ ਪਤੀ ਨੂੰ ਫੱਟੜ ਕਰ ਕੇ ਫਰਾਰ ਹੋ ਗਏ।
ਇਸ ਮਾਮਲੇ ਦੀ ਜਾਂਚ ਸਦਰ ਥਾਣਾ ਦੇ ਸਹਾਇਕ ਸਬ-ਇੰਸਪੈਕਟਰ ਸੁਖਰਾਜ ਸਿੰਘ ਨੇ ਸੁਰਜੀਤ ਸਿੰਘ ਦੇ ਬਿਆਨ ਲਏ ਪਰ ਅਜੇ ਤੱਕ ਪੁਲਸ ਨੇ ਕੋਈ ਮਾਮਲਾ ਦਰਜ ਨਹੀਂ ਕੀਤਾ। ਦੂਜੇ ਪਾਸੇ ਸਦਰ ਥਾਣਾ ਮੁਖੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਜਲਦ ਹੀ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ।