ਪਟਿਆਲਾ ''ਚ ਕਰਨਲ ਦੀ ਕੁੱਟਮਾਰ ਮਾਮਲੇ ਵਿਚ ਵੱਡੀ ਕਾਰਵਾਈ
Thursday, Mar 20, 2025 - 04:15 PM (IST)

ਪਟਿਆਲਾ (ਬਲਜਿੰਦਰ) : ਭਾਰਤੀ ਫੌਜ ਦੇ ਕਰਨਲ ਦੀ ਸਰਕਾਰੀ ਰਜਿੰਦਰਾ ਹਸਪਤਾਲ ਦੇ ਬਾਹਰ ਹੋਈ ਕੁੱਟਮਾਰ ਦੇ ਮਾਮਲੇ ਵਿਚ ਡਿਪਟੀ ਕਮਿਸ਼ਨਰ ਪਟਿਆਲਾ ਨੇ ਨਗਰ ਨਿਗਮ ਪਟਿਆਲਾ ਨੂੰ ਜਾਂਚ ਸੌਂਪ ਦਿੱਤੀ ਹੈ। ਡਿਪਟੀ ਕਮਿਸ਼ਨਰ ਡਾਕਟਰ ਪ੍ਰਤੀ ਯਾਦਵ ਵੱਲੋਂ ਪੰਜਾਬ ਪੁਲਸ ਰੂਲਸ 16 38 ਦੇ ਤਹਿਤ ਇਹ ਜਾਂਚ ਆਈ. ਐੱਸ. ਅਫਸਰ ਨਗਰ-ਨਿਗਮ ਪਟਿਆਲਾ ਪਰਮਵੀਰ ਸਿੰਘ ਨੂੰ ਸੌਂਪੀ ਗਈ ਹੈ ਜਿਸ ਦੀ ਰਿਪੋਰਟ ਸਮਾਂ ਬੱਧ ਮੰਗੀ ਗਈ ਹੈ।
ਇੱਥੇ ਦੱਸਣਯੋਗ ਹੈ ਕਿ 13 ਮਾਰਚ ਦੀ ਰਾਤ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਦੇ ਬਾਹਰ ਕੁੱਟਮਾਰ ਦੀ ਇਹ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਇਹ ਜਿੱਥੇ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈ, ਉੱਥੇ ਹੀ ਪੰਜਾਬ ਦੀਆਂ ਸਿਆਸੀ ਧਿਰਾਂ ਵੱਲੋਂ ਵੀ ਇਸ ਮਾਮਲੇ ਵਿਚ ਖੁੱਲ੍ਹ ਕੇ ਪ੍ਰਤਿਕਿਰਿਆ ਦਿੱਤੀ ਗਈ। ਹੁਣ ਡਿਪਟੀ ਕਮਿਸ਼ਨਰ ਵੱਲੋਂ ਆਈ. ਐੱਸ. ਅਧਿਕਾਰੀ ਨੂੰ ਜਾਂਚ ਸੌਂਪ ਕੇ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।