ਕੁੱਟਮਾਰ ਕਰਨ ਦੇ ਦੋਸ਼ਾਂ ''ਚ 3 ਨਾਮਜ਼ਦ
Sunday, Jan 28, 2018 - 02:16 PM (IST)

ਬਠਿੰਡਾ (ਸੁਖਵਿੰਦਰ)-ਕੋਤਵਾਲੀ ਪੁਲਸ ਨੇ ਕੁੱਟਮਾਰ ਕਰਨ ਦੇ ਦੋਸ਼ਾਂ 'ਚ 3 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਨੀਲਮ ਰਾਣੀ ਵਾਸੀ ਬਠਿੰਡਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਅਨਿਲ ਕੁਮਾਰ, ਸਾਲੂ ਅਤੇ ਅਸ਼ੋਕ ਕੁਮਾਰ ਵਾਸੀ ਨਾਭਾ ਜ਼ਬਦਰਸਤੀ ਉਸ ਦੇ ਘਰ ਦਾਖਲ ਹੋ ਗਏ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੇ ਪਤੀ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨਾਲ ਉਨ੍ਹਾਂ ਦਾ ਪੁਰਾਣਾ ਝਗੜਾ ਚੱਲ ਰਿਹਾ ਸੀ ਜਿਸ ਦੀ ਰੰਜਿਸ਼ ਵਜੋਂ ਉਸ ਦੇ ਪਤੀ ਦੀ ਕੁੱਟਮਾਰ ਕੀਤੀ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।