ਕੁੱਟ-ਮਾਰ ਦੇ ਮਾਮਲੇ ''ਚ 2 ''ਤੇ ਪਰਚਾ

03/15/2018 1:02:45 PM

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਇਕ ਵਿਅਕਤੀ ਦੀ ਕੁੱਟ-ਮਾਰ ਕਰਨ 'ਤੇ 2 ਵਿਅਕਤੀਆਂ ਵਿਰੁੱਧ ਥਾਣਾ ਮੂਨਕ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਮਹੀਪਾਲ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਪੁੱਤਰ ਜਬਰਾ ਸਿੰਘ ਵਾਸੀ ਲਹਿਲ ਕਲਾਂ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਹ ਆਪਣੇ ਖੇਤ ਵਿਖੇ ਬਰਸੀਨ ਲੈਣ ਗਿਆ ਸੀ ਤਾਂ ਹਰਪਾਲ ਸਿੰਘ ਅਤੇ ਗੁਰਜੰਟ ਸਿੰਘ ਪੁੱਤਰ ਲਾਭ ਸਿੰਘ ਵਾਸੀ ਲਹਿਲ ਕਲਾਂ ਨੇ ਉਸ ਦੀ ਕੁੱਟ-ਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਸ ਵੱਲੋਂ ਰੌਲਾ ਪਾਉਣ 'ਤੇ ਲੋਕ ਇਕੱਠੇ ਹੋ ਗਏ ਤਾਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News