ਮਲੋਟ ਵਿਖੇ ਵਿਧਾਇਕ ਦੀ ਕੁੱਟਮਾਰ ਤੋਂ ਬਾਅਦ ਕਿਸਾਨਾਂ ਨੇ ਕਾਰਾਂ 'ਤੇ ਵੀ ਕੱਢਿਆ ਗੁੱਸਾ

03/27/2021 7:47:16 PM

ਸ੍ਰੀ ਮੁਕਤਸਰ ਸਾਹਿਬ, (ਕੁਲਦੀਪ ਰਿਣੀ)- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਦੌਰਾਨ ਪੰਜਾਬ ਵਿਚ ਵੀ ਭਾਜਪਾ ਆਗੂਆਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ।

PunjabKesari

ਅੱਜ ਮਲੋਟ ਵਿਖੇ ਪੰਜਾਬ ਸਰਕਾਰ ਦੀ ਚਾਰ ਸਾਲਾਂ ਦੀ ਕਾਰਗੁਜਾਰੀ ਨੂੰ ਲੈ ਕੇ ਮਲੋਟ ਪ੍ਰੈੱਸ ਕਾਨਫਰੰਸ ਕਰਨ ਲਈ ਪੁੱਜੇ ਭਾਜਪਾ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਰਾਜੇਸ਼ ਪਠੇਲਾ ਗੋਰਾ ਨੂੰ ਕਿਸਾਨ ਆਗੂਆਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ:- ਵੱਡੀ ਖ਼ਬਰ: ਮਲੋਟ ’ਚ ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਕਿਸਾਨਾਂ ਵਲੋਂ ਕੁੱਟਮਾਰ, ਪਾੜੇ ਕੱਪੜੇ

PunjabKesari

ਇਸ ਦੌਰਾਨ ਵਿਧਾਇਕ ਨਾਰੰਗ ਦੀ ਕੁਟਮਾਰ ਕੀਤੀ ਗਈ ਅਤੇ ਕੱਪੜੇ ਤਕ ਪਾੜ ਦਿੱਤੇ ਗਏ। ਕਿਸਾਨਾਂ 'ਚ ਰੋਹ ਇਨਾਂ ਜਿਆਦਾ ਵਧ ਗਿਆ ਕਿ ਭਾਜਪਾ ਆਗੂਆਂ 'ਤੇ ਕਾਲਖ ਸੁੱਟਣ ਉਪਰੰਤ ਉਨ੍ਹਾਂ ਦੀਆਂ ਗੱਡੀਆਂ 'ਤੇ ਕਾਲਖ ਲਾ ਦਿੱਤੀ ਗਈ।

PunjabKesari

ਇਹ ਵੀ ਪੜ੍ਹੋ:- ਕੈਪਟਨ ਸਰਕਾਰ ਦੇ ਚਾਰ ਸਾਲ ਦੇ ਕਾਰਜਕਾਲ ’ਤੇ ਦੇਖੋ ਕੀ ਬੋਲੇ ਵਿਧਾਇਕ ਦਲਬੀਰ ਗੋਲਡੀ

ਕਾਰਾਂ 'ਤੇ ਗਲਤ ਸ਼ਬਦਾਵਲੀ ਲਿਖ ਦਿੱਤੀ ਗਈ। ਕਈਂ ਕਾਰਾਂ 'ਤੇ ਕਿਸਾਨ ਮਜਦੂਰ ਏਕਤਾ ਜਿੰਦਾਬਾਦ ਲਿਖ ਦਿੱਤਾ ਗਿਆ।


Bharat Thapa

Content Editor

Related News