ਮੁਕਤਸਰ ''ਚ ਥਾਣੇ ਦੇ ਬਾਹਰ ਅਕਾਲੀ ਵਰਕਰ ਦੀ ਲਾਹੀ ਪੱਗ ਤੇ ਕੇਸਾਂ ਦੀ ਕੀਤੀ ਬੇਅਦਬੀ

Monday, Feb 13, 2023 - 12:26 PM (IST)

ਮੁਕਤਸਰ ''ਚ ਥਾਣੇ ਦੇ ਬਾਹਰ ਅਕਾਲੀ ਵਰਕਰ ਦੀ ਲਾਹੀ ਪੱਗ ਤੇ ਕੇਸਾਂ ਦੀ ਕੀਤੀ ਬੇਅਦਬੀ

ਸ੍ਰੀ ਮੁਕਤਸਰ ਸਾਹਿਬ (ਤਨੇਜਾ, ਖੁਰਾਣਾ) : ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਖੇ ਇਕ ਅਕਾਲੀ ਵਰਕਰ ਦੀ ਕੁੱਟਮਾਰ ਕਰਨ ਅਤੇ ਕੇਸਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਕਾਰਵਾਈ ਦੀ ਮੰਗ ਕਰਦਿਆਂ ਸਾਬਕਾ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਲੋਕਾਂ ਨੇ ਸਿਵਲ ਹਸਪਤਾਲ ਵਿਖੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਦੱਸਿਆ ਕਿ ਸਾਬਕਾ ਸਰਪੰਚ ਅਕਾਲੀ ਵਰਕਰ ਪੂਰਨ ਸਿੰਘ ਇਕ ਮਾਮਲੇ ’ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਆਇਆ ਸੀ, ਜਿੱਥੇ ਕਥਿਤ ਤੌਰ ’ਤੇ ਦੂਜੇ ਪਾਸਿਓਂ ‘ਆਪ’ ਵਲੋਂ ਆਏ ਉਸ ਦੇ ਪਿੰਡ ਦੇ ਵਰਕਰਾਂ ਨੇ ਥਾਣੇ ਦੇ ਬਾਹਰ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ, ਪੱਗ ਉਤਾਰੀ ਅਤੇ ਦਾੜ੍ਹੀ ਦੇ ਕੇਸ ਪੁੱਟ ਦਿੱਤੇ। ਸਾਬਕਾ ਵਿਧਾਇਕ ਨੇ ਇਸ ਮਾਮਲੇ ਵਿਚ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਕਰਜ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਲਹਿਰਾਗਾਗਾ 'ਚ ਕਿਸਾਨ ਨੇ ਹੱਥੀਂ ਗਲ਼ ਲਾ ਲਈ ਮੌਤ

PunjabKesari

ਇਸ ਦੌਰਾਨ ਸਿਵਲ ਹਸਪਤਾਲ ਵਿਖੇ ਪਹੁੰਚੇ ਅਕਾਲੀ ਵਰਕਰਾਂ ਨੇ ਨਾਅਰੇਬਾਜ਼ੀ ਕੀਤੀ। ਅਕਾਲੀ ਵਰਕਰਾਂ ਨੇ ਕਥਿਤ ਦੋਸ਼ ਲਾਏ ਕਿ ਇਹ ਸਭ ‘ਆਪ’ ਦੇ ਮੌਜੂਦਾ ਵਿਧਾਇਕ ਦੀ ਸ਼ਹਿ ’ਤੇ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ’ਚ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਬਰੀਵਾਲਾ ਦੇ ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਬਿੱਟੂ, ਮਾਰਕੀਟ ਕਮੇਟੀ ਸ੍ਰੀ ਮੁਕਤਸਰ ਦੇ ਸਾਬਕਾ ਚੇਅਰਮੈਨ ਹਨੀ ਪੱਤਣ ਵਾਲਾ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ ਸਮੇਤ ਵੱਡੀ ਗਿਣਤੀ ’ਚ ਮੈਂਬਰ ਹਾਜ਼ਰ ਸਨ। ਉਧਰ ਦੂਜੇ ਪਾਸੇ ‘ਆਪ’ ਵਰਕਰ ਇਕਬਾਲ ਸਿੰਘ ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਤੇ ਉਲਟਾ ਦੂਜੇ ਪੱਖ ’ਤੇ ਕੁੱਟਣ ਤੇ ਦੰਦ ਤੋੜਨ ਦਾ ਦੋਸ਼ ਲਾਇਆ।

ਇਹ ਵੀ ਪੜ੍ਹੋ- ਟੈਡੀ ਡੇਅ ’ਤੇ ਬਠਿੰਡਾ ਦੇ ਰੈਸਟੋਰੈਂਟ ’ਚ ਚੱਲੇ ਘਸੁੰਨ ਮੁੱਕੇ, ਵੀਡੀਓ ’ਚ ਦੇਖੋ ਕਿਵੇਂ ਹੋਇਆ ਘਮਸਾਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News