ਪਿਓ ਨੂੰ ਸ਼ਰਾਬ ਪੀਣ ਤੋਂ ਰੋਕਣ ਦੀ ਧੀ ਨੂੰ ਮਿਲੀ ਸਜ਼ਾ, ਉਹ ਹੋੋਇਆ ਜੋ ਸੋਚਿਆ ਨਾ ਸੀ
Tuesday, May 09, 2023 - 06:34 PM (IST)
ਤਰਨਤਾਰਨ (ਰਮਨ)- ਇਕ ਧੀ ਵੱਲੋਂ ਆਪਣੇ ਪਿਤਾ ਨੂੰ ਸ਼ਰਾਬ ਪੀਣ ਤੋਂ ਰੋਕਣ ਦੇ ਮਾਮਲੇ ਵਿਚ ਪਿਤਾ ਦੇ ਸਾਹਮਣੇ ਉਸ ਦੀ ਧੀ ਨਾਲ ਦੋ ਮੁਲਜ਼ਮਾਂ ਵੱਲੋਂ ਘਰ ਵਿਚ ਦਾਖ਼ਲ ਹੋ ਕੁੱਟ-ਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟ-ਮਾਰ ਦੇ ਦੋਸ਼ ’ਚ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਪਿਤਾ ਸਮੇਤ ਤਿੰਨ ਮੁਲਜ਼ਮਾਂ ਖ਼ਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਗੁੱਸੇਖੋਰ ਚੋਰ! ਸੇਫ਼ ਖੋਲ੍ਹਣ 'ਚ ਰਿਹਾ ਨਾਕਾਮ ਤਾਂ ਗੁੱਸੇ 'ਚ ਆ ਕੇ ਕਰ ਦਿੱਤੀ ਪੱਕੀ ਵੈਲਡਿੰਗ
ਮਨਦੀਪ ਕੌਰ ਪੁੱਤਰੀ ਦਿਲਬਾਗ ਸਿੰਘ ਵਾਸੀ ਪਿੰਡ ਮੱਲ੍ਹੀਆਂ ਕਲਾਂ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਬੀਤੀ 28 ਅਪ੍ਰੈਲ ਦੀ ਰਾਤ ਕਰੀਬ 11 ਵਜੇ ਜਦੋਂ ਉਹ ਆਪਣੇ ਪਿਤਾ ਦਿਲਬਾਗ ਸਿੰਘ ਸਮੇਤ ਘਰ ਵਿਚ ਮੌਜੂਦ ਸੀ ਤਾਂ ਇਸ ਦੌਰਾਨ ਸੁੱਖਾ ਪੁੱਤਰ ਪ੍ਰਕਾਸ਼ ਸਿੰਘ ਅਤੇ ਬਾਰੂ ਪੁੱਤਰ ਗੁਲਜ਼ਾਰ ਸਿੰਘ ਵਾਸੀ ਮੱਲ੍ਹੀਆਂ ਕਲਾਂ ਉਸ ਦੇ ਕਮਰੇ ਵਿਚ ਦਾਖ਼ਲ ਹੋ ਗਏ, ਜਿਨ੍ਹਾਂ ਨੇ ਉਸ ਦਾ ਮੂੰਹ ਚੁੰਨੀ ਨਾਲ ਬੰਨ੍ਹ ਕੇ ਉਸ ਦੀ ਬੇਰਹਿਮੀ ਨਾਲ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਦੋਵੇਂ ਮੁਲਜ਼ਮ ਉਸ ਦੀ ਮਾਰਕੁੱਟ ਕਰ ਰਹੇ ਸਨ ਤਾਂ ਉਸ ਦਾ ਪਿਤਾ ਦਿਲਬਾਗ ਸਿੰਘ ਇਹ ਸਭ ਸਾਹਮਣੇ ਵੇਖ ਰਿਹਾ ਸੀ।
ਇਹ ਵੀ ਪੜ੍ਹੋ- ਬਟਾਲਾ ਦੇ ਅਗਵਾ ਕੀਤੇ ਗਏ ਨੌਜਵਾਨ ਦੀ ਲਾਸ਼ ਵੇਖ ਪਰਿਵਾਰ 'ਚ ਮਚਿਆ ਚੀਕ ਚਿਹਾੜਾ
ਪੀੜਤ ਕੁੜੀ ਨੇ ਪੁਲਸ ਨੂੰ ਦੱਸਿਆ ਕਿ ਇਸ ਕੁੱਟ-ਮਾਰ ਦੀ ਵਜ੍ਹਾ ਇਹ ਹੈ ਕਿ ਉਹ ਆਪਣੇ ਪਿਤਾ ਨੂੰ ਉਕਤ ਦੋਵਾਂ ਮੁਲਜ਼ਮਾਂ ਨਾਲ ਸ਼ਰਾਬ ਪੀਣ ਤੋਂ ਰੋਕਦੀ ਸੀ। ਪੀੜਤਾ ਇਸ ਸਮੇਂ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਜ਼ੇਰੇ ਇਲਾਜ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੀੜਤ ਕੁੜੀ ਦੇ ਬਿਆਨਾਂ ਹੇਠ ਦਿਲਬਾਗ ਸਿੰਘ ਪੁੱਤਰ ਸਵਰਨ ਸਿੰਘ, ਸੁੱਖਾ ਪੁੱਤਰ ਪ੍ਰਕਾਸ਼ ਸਿੰਘ ਅਤੇ ਬਾਰੂ ਪੁੱਤਰ ਗੁਲਜ਼ਾਰ ਸਿੰਘ ਖਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।