ਪਾਸਟਰ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰ ਭੰਨ੍ਹਿਆ ਮੋਟਰਸਾਈਕਲ, ਪਹਿਲਾਂ ਵੀ ਮਿਲ ਚੁੱਕੀਆਂ ਹਨ ਧਮਕੀਆਂ

12/02/2022 12:54:05 AM

ਨਾਭਾ (ਰਾਹੁਲ) : ਨਾਭਾ ਬਲਾਕ ਦੇ ਪਿੰਡ ਹਿੰਮਤਪੁਰਾ ਦੇ ਰਹਿਣ ਵਾਲੇ ਪਾਸਟਰ ਰਣਜੀਤ ਦਾ ਪਿੰਡ ਦੇ ਹੀ ਕਰੀਬ 10-12 ਵਿਅਕਤੀਆਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਦਾ ਮੋਟਰਸਾਈਕਲ ਵੀ ਭੰਨ੍ਹ ਦਿੱਤਾ ਗਿਆ। ਪਾਸਟਰ ਨੇ ਭੱਜ ਕੇ ਆਪਣੀ ਜਾਨ ਬਚਾਈ, ਜੋ ਨਾਭਾ ਦੇ ਸਰਕਾਰੀ ਹਸਪਤਾਲ 'ਚ ਜ਼ੇਰੇ ਇਲਾਜ ਹੈ। ਦੂਜੇ ਪਾਸੇ ਪੁਲਸ ਨੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਸਤਲੁਜ ਦਰਿਆ 'ਚ ਦੇਖੇ ਗਏ ਮਗਰਮੱਛ, ਲੋਕਾਂ 'ਚ ਸਹਿਮ ਦਾ ਮਾਹੌਲ, ਕੀਤੀ ਇਹ ਮੰਗ

ਪਾਸਟਰ ਰਣਜੀਤ ਨੇ ਦੱਸਿਆ ਕਿ ਮੈਨੂੰ ਪਹਿਲਾਂ ਵੀ ਵਿਅਕਤੀਆਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ, ਜਦੋਂ ਮੈਂ ਉਨ੍ਹਾਂ ਖਿਲਾਫ਼ ਪੁਲਸ ਚੌਕੀ 'ਚ ਸ਼ਿਕਾਇਤ ਲਿਖਾ ਕੇ ਵਾਪਸ ਪਰਤ ਰਿਹਾ ਸੀ ਤਾਂ ਉਨ੍ਹਾਂ ਮੇਰੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਮੋਟਰਸਾਈਕਲ ਵੀ ਭੰਨ੍ਹ ਦਿੱਤਾ। ਮੈਂ ਪਿੰਡ ਵਿੱਚ ਜ਼ਮੀਨ ਲਈ ਸੀ ਅਤੇ ਉਹ ਜ਼ਮੀਨ ਆਪ ਲੈਣਾ ਚਾਹੁੰਦੇ ਸਨ, ਜਿਸ ਕਰਕੇ ਉਹ ਮੇਰੇ ਨਾਲ ਵੈਰ ਰੱਖਣ ਲੱਗੇ ਅਤੇ ਇਸੇ ਕਰਕੇ ਉਹ ਮੈਨੂੰ ਲਗਾਤਾਰ ਧਮਕੀਆਂ ਦੇ ਰਹੇ ਸਨ। ਪੀੜਤ ਨੇ ਦੱਸਿਆ ਕਿ ਉਨ੍ਹਾਂ ਨੇ ਮੈਨੂੰ ਘੇਰ ਕੇ ਬੁਰੀ ਤਰ੍ਹਾਂ ਕੁੱਟਿਆ ਅਤੇ ਮੈਂ ਜਾਨ ਬਚਾ ਕੇ ਭੱਜਿਆ। ਪਾਸਟਰ ਨੇ ਮੰਗ ਕੀਤੀ ਕਿ ਜੇਕਰ ਕੱਲ੍ਹ ਨੂੰ ਮੇਰੇ ਪਰਿਵਾਰ ਜਾਂ ਮੇਰਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਹ ਵਿਅਕਤੀ ਜ਼ਿੰਮੇਵਾਰ ਹੋਣਗੇ। ਮੈਂ ਪ੍ਰਸ਼ਾਸਨ ਤੋਂ ਮੰਗ ਕਰਦਾ ਹਾਂ ਕਿ ਮੈਨੂੰ ਇਨਸਾਫ਼ ਦਿਵਾਇਆ ਜਾਵੇ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਵਿਸ਼ਵ ਪੱਧਰ ਤੱਕ ਲਿਜਾਣ ਦਾ ਐਲਾਨ

ਇਸ ਮੌਕੇ ਪਾਸਟਰ ਐਸੋਸੀਏਸ਼ਨ ਦੇ ਪ੍ਰਧਾਨ ਫਰਾਂਸਿਸ ਗਿੱਲ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਜਿਨ੍ਹਾਂ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਹੈ, ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਛੀਟਾਂਵਾਲਾ ਦੇ ਚੌਕੀ ਇੰਚਾਰਜ ਚਮਕੌਰ ਸਿੰਘ ਨੇ ਦੱਸਿਆ ਕਿ ਪਾਸਟਰ ਰਣਜੀਤ ਦੀ 10-12 ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਹੈ ਅਤੇ ਉਸ ਦਾ ਮੋਟਰਸਾਈਕਲ ਭੰਨ੍ਹ ਦਿੱਤਾ ਗਿਆ ਹੈ। ਇਸ ਸਬੰਧੀ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਛੇਤੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿੱਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News