ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਫੁੱਲਾਂ ਦੀ ਸੁੰਦਰ ਸਜਾਵਟ
Monday, Oct 10, 2022 - 02:44 AM (IST)
ਅੰਮ੍ਰਿਤਸਰ (ਗੁਰਿੰਦਰ ਸਾਗਰ) : ਅੰਮ੍ਰਿਤਸਰ ਦੇ ਬਾਨੀ ਅਤੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ 10 ਤੇ 11 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਸਿੱਖ ਸੰਗਤ ਵੱਲੋਂ ਜਿੱਥੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਕਰੋੜਾਂ ਰੁਪਏ ਦੀ ਲਾਗਤ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਸੁੰਦਰ ਫੁੱਲਾਂ ਦੀ ਸਜਾਵਟ ਵੀ ਕਰਵਾਈ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸੋਮਵਾਰ ਨੂੰ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਵੇਗਾ ਤੇ ਮੰਗਲਵਾਰ ਨੂੰ ਦਿਨ-ਰਾਤ ਰਹਿਰਾਸ ਸਾਹਿਬ ਦੇ ਪਾਠ ਦੇ ਭੋਗ ਤੋਂ ਬਾਅਦ ਸੁੰਦਰ ਆਤਿਸ਼ਬਾਜ਼ੀ ਵੀ ਹੋਵੇਗੀ।
ਇਹ ਵੀ ਪੜ੍ਹੋ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਏਅਰਪੋਰਟ 'ਤੇ ਕੀਤੀ ਗਈ ਸ਼ਾਨਦਾਰ ਸਜਾਵਟ, ਦੇਖੋ ਤਸਵੀਰਾਂ
ਫੁੱਲਾਂ ਦੀ ਸਜਾਵਟ ਕਰਨ ਪਹੁੰਚੇ ਸੇਵਾਦਾਰਾਂ ਨੇ ਕਿਹਾ ਕਿ ਇਹ ਸਜਾਵਟ ਸੌ ਤੋਂ ਵੱਧ ਕਾਰੀਗਰਾਂ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਕਰਵਾਈ ਜਾ ਰਹੀ ਹੈ ਅਤੇ ਕਰੋੜਾਂ ਰੁਪਏ ਦੇ ਫੁੱਲ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੁੱਲਾਂ ਦੀ ਸਜਾਵਟ ਕਰਨ ਵਾਸਤੇ ਪੰਜਾਬ ਅਤੇ ਪੰਜਾਬ ਦੇ ਬਾਹਰ ਦੇ ਸੂਬਿਆਂ ਤੋਂ ਵੀ ਕਾਰੀਗਰਾਂ ਨੂੰ ਬੁਲਾਇਆ ਗਿਆ ਹੈ ਤੇ ਅਸੀਂ ਆਪਣੇ-ਆਪ ਨੂੰ ਸੁਭਾਗਸ਼ਾਲੀ ਸਮਝਦੇ ਹਾਂ ਕਿ ਸਾਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਿਆ ਹੈ।
ਇਹ ਵੀ ਪੜ੍ਹੋ : ਸਮਾਰਟ ਸੀਡਰ ਮਸ਼ੀਨ ਸਬਸਿਡੀ 'ਤੇ ਖਰੀਦਣ ਲਈ ਪੰਜਾਬ ਸਰਕਾਰ ਨੇ 15 ਤੱਕ ਮੰਗੀਆਂ ਆਨਲਾਈਨ ਅਰਜ਼ੀਆਂ
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਕਰੀਬ 10 ਲੱਖ ਤੋਂ ਵੱਧ ਸ਼ਰਧਾਲੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਦੇ ਹਨ, ਜਿਨ੍ਹਾਂ ਦੀ ਆਮਦ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਹ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਮੁੰਬਈ ਦੀ ਸੰਗਤ ਵੱਲੋਂ ਵੀ ਸ੍ਰੀ ਦਰਬਾਰ ਸਾਹਿਬ 'ਚ ਫੁੱਲਾਂ ਦੀ ਸਜਾਵਟ ਕਰਵਾਈ ਜਾ ਰਹੀ ਹੈ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਦੀ ਵੀ ਇਸ ਤਰ੍ਹਾਂ ਦਾ ਨਜ਼ਾਰਾ ਨਹੀਂ ਦੇਖਿਆ।
ਇਹ ਵੀ ਪੜ੍ਹੋ : ‘ਅੱਛੇ ਦਿਨਾਂ’ ਦੀ ਉਡੀਕ ਕਰ ਰਹੇ ਗੁਜਰਾਤ 'ਚ ‘ਆਪ‘ ਦੀ ਸਰਕਾਰ ਬਣਨ ‘ਤੇ ਆਉਣਗੇ ‘ਸੱਚੇ ਦਿਨ‘ : CM ਮਾਨ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।