ਸੁਖਜਿੰਦਰ ਸਿੰਘ ਰੰਧਾਵਾ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦੇ ਮੈਂਬਰ ਬਣੇ

Friday, Sep 27, 2024 - 01:55 PM (IST)

ਸੁਖਜਿੰਦਰ ਸਿੰਘ ਰੰਧਾਵਾ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦੇ ਮੈਂਬਰ ਬਣੇ

ਪਠਾਨਕੋਟ (ਆਦਿਤਿਆ) : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਉਨ੍ਹਾਂ ਦੀ ਇਸ ਨਿਯੁਕਤੀ ਲ‌ਈ ਕੇਂਦਰੀ ਲੀਡਰਸ਼ਿਪ ਮਲਿਕ‌ਅਰਜੁਨ ਖੜਗੇ ਕੌਮੀ ਪ੍ਰਧਾਨ ਆਲ ਇੰਡੀਆ ਕਾਂਗਰਸ ਕਮੇਟੀ ਕਾਂਗਰਸ ਪਾਰਟੀ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਕਾਂਗਰਸ ਸੰਗਠਨ ਦੇ ਇੰਚਾਰਜ ਕੇ. ਸੀ. ਵੇਣੂਗੋਪਾਲ ਦਾ ਧੰਨਵਾਦ ਕੀਤਾ ਹੈ। 

ਰੰਧਾਵਾ ਦਾ ਪਾਰਲੀਮੈਂਟ ਹਲਕਾ ਪਾਕਿਸਤਾਨ ਦੀ ਸਰਹੱਦ ਦੇ ਨਾਲ ਲੱਗਦਾ ਹੈ, ਇਸ ਲ‌ਈ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦਾ ਮੈਂਬਰ ਬਨਣਾ ਸੁਖਜਿੰਦਰ ਸਿੰਘ ਰੰਧਾਵਾ ਲ‌ਈ ਹੋਰ ਵੀ ਅਹਿਮੀਅਤ ਰੱਖਦਾ ਹੈ। ਮੀਡੀਆ ਨਾਲ ਇਹ ਜਾਣਕਾਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜਨ ਨੇ ਸਾਂਝੀ ਕੀਤੀ। 


author

Gurminder Singh

Content Editor

Related News