ਟਕਸਾਲੀ ਉਮੀਦਵਾਰ ਬੀਰ ਦਵਿੰਦਰ ਸਿੰਘ ਵਲੋਂ ਚੋਣ ਮੈਨੀਫੈਸਟੋ ਜਾਰੀ

05/13/2019 3:33:14 PM

ਮੋਹਾਲੀ (ਜੱਸੋਵਾਲ) : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸ੍ਰੀ ਆਨੰਦਪੁਰ ਸਾਹਿਬ ਦੇ ਉਮੀਦਵਾਰ ਬੀਰ ਦਵਿੰਦਰ ਸਿੰਘ ਵਲੋਂ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਗਿਆ ਹੈ। ਆਪਣੇ ਮੈਨੀਫੈਸਟੋ 'ਚ ਉਨ੍ਹਾਂ ਕਿਹਾ ਹੈ ਕਿ ਸ੍ਰੀ ਆਨੰਦਪੁਰ ਸਾਹਿਬ 'ਚ ਕਰੀਬ 100 ਏਕੜ ਦੇ ਵਿਸ਼ਵ ਪੱਧਰੀ ਸ੍ਰੀ ਗੁਰੂ ਗੋਬਿੰਦ ਸਿੰਘ ਡਿਫੈਂਸ ਯੂਨੀਵਰਸਿਟੀ ਦੀ ਸਥਾਪਨਾ ਕਰਨ ਦੇ ਯਤਨ ਕੀਤੇ ਜਾਣਗੇ, ਸਿਹਤ ਸਹੂਲਤਾਵਾਂ ਨੂੰ ਮੁੱਖ ਰੱਖਦਿਆਂ ਏਮਜ਼ ਜਾਂ ਪੀ. ਜੀ.ਆਈ. ਪੱਧਰ ਦਾ ਹਸਪਤਾਲ ਅਤੇ ਮੈਡੀਕਲ ਕਾਲਜ ਮਨਜ਼ੂਰ ਕਰਾਇਆ ਜਾਵੇਗਾ, ਖਰੜ 'ਚ ਜੱਚਾ-ਬੱਚਾ ਹਸਪਤਾਲ ਅਤੇ ਸ਼ਹਿਰ 'ਚ ਆਧੁਨਿਕ ਬੱਸ ਸਟੈਂਡ ਬਣਾਉਣ ਦਾ ਵੀ ਮੁੱਖ ਮਕਸਦ ਰਹੇਗਾ। ਬੀਰ ਦਵਿੰਦਰ ਨੇ ਕਿਹਾ ਕਿ ਇਸ ਤੋਂ ਇਲਾਵਾ ਸਿਹਤ ਸਹੂਲਤਾਵਾਂ, ਸਰਕਾਰੀ ਸਕੂਲ ਬਣਾਉਣਾ ਅਤੇ ਨਵੀਂ ਇੰਡਸਟਰੀਜ਼ ਲਿਆਉਣਾ ਵੀ ਉਨ੍ਹਾਂ ਦਾ ਮੁੱਖ ਮਕਸਦ ਹੈ। 

Babita

This news is Content Editor Babita