ਬੀਤ ਇਲਾਕੇ ਦੇ ਪ੍ਰਮੁੱਖ ਵਪਾਰਕ ਕੇਂਦਰ ਅੱਡਾ ਝੁੱਗੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ ਸਰਕਾਰ

02/04/2018 1:41:25 PM

ਗੜ੍ਹਸ਼ੰਕਰ (ਸ਼ੋਰੀ)— ਬੀਤ ਇਲਾਕੇ ਦੇ ਪ੍ਰਮੁੱਖ ਵਪਾਰਕ ਕੇਂਦਰ ਅੱਡਾ ਝੁੱਗੀਆਂ 'ਚ ਆਮ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਵੱਲ ਸਰਕਾਰ ਨੂੰ ਧਿਆਨ ਦੇਣ ਦੀ ਜ਼ਰੂਰਤ ਹੈ। ਕਰੀਬ 3 ਦਰਜਨ ਪਿੰਡਾਂ ਦੇ ਲੋਕ ਆਪਣੀਆਂ ਰੋਜ਼ਾਨਾ ਲੋੜਾਂ ਲਈ ਇਸ ਕਸਬੇ 'ਚੋਂ ਖਰੀਦਦਾਰੀ ਕਰਦੇ ਹਨ। ਇਥੋਂ ਦੇ ਲੋਕਾਂ ਨੂੰ ਜੋ ਮੁੱਢਲੀਆਂ ਸਹੂਲਤਾਂ ਸਰਕਾਰ ਵੱਲੋਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ, ਅੱਜ ਤੱਕ ਨਹੀਂ ਮਿਲੀਆਂ। ਇਲਾਕੇ ਦੇ ਲੋਕਾਂ ਨੇ ਮੰਗ ਕੀਤੀ ਕਿ ਇਸ ਵੱਲ ਸਰਕਾਰ ਧਿਆਨ ਦੇਵੇ ਅਤੇ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਕਰੇ। ਗੜ੍ਹਸ਼ੰਕਰ-ਨੰਗਲ ਸੜਕ ਮਾਰਗ 'ਤੇ ਅੱਡਾ ਝੁੱਗੀਆਂ ਦੀ ਮੁੱਖ ਸਮੱਸਿਆ ਇਹ ਹੈ ਕਿ ਬਾਜ਼ਾਰ 'ਚ ਅਕਸਰ ਲੱਗਣ ਵਾਲੇ ਟਰੈਫਿਕ ਜਾਮ ਕਾਰਨ ਲੋਕਾਂ ਦਾ ਕੀਮਤੀ ਸਮਾਂ ਬਰਬਾਦ ਹੁੰਦਾ ਹੈ।
ਡਾਲੀ ਸਚਦੇਵਾ ਨੇ ਕਿਹਾ ਕਿ ਅੱਡਾ ਝੁੱਗੀਆਂ 'ਚ ਹਰ ਰੋਜ਼ ਲੱਗਣ ਵਾਲੇ ਟਰੈਫਿਕ ਜਾਮ ਕਾਰਨ ਕਾਫੀ ਸਮਾਂ ਬਰਬਾਦ ਹੁੰਦਾ ਹੈ। ਜ਼ਰੂਰਤ ਹੈ ਕਿ ਸੜਕਾਂ ਉੱਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣ ਅਤੇ ਬੱਸਾਂ ਮੁੱਖ ਸੜਕ 'ਤੇ ਖੜ੍ਹੀਆਂ ਰੱਖਣ ਤੋਂ ਰੋਕਿਆ ਜਾਵੇ। ਸੰਜੀਵ ਕੁਮਾਰ ਨੇ ਕਿਹਾ ਕਿ ਸਥਾਨਕ ਸਰਕਾਰੀ ਹਸਪਤਾਲ 'ਚ ਖਾਲੀ ਪਏ ਅਹੁਦੇ ਭਰੇ ਜਾਣ। ਹਸਪਤਾਲ ਦੀ ਬਿਲਡਿੰਗ ਤਾਂ ਆਲੀਸ਼ਾਨ ਹੈ ਪਰ ਇਥੇ ਡਾਕਟਰ ਨਾ ਹੋਣ ਕਾਰਨ ਲੋਕਾਂ ਨੂੰ ਇਸ ਦਾ ਕੋਈ ਫਾਇਦਾ ਨਹੀਂ ਮਿਲ ਰਿਹਾ।


Related News