ਦੀਵਾਲੀ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ
Monday, Nov 06, 2023 - 06:25 PM (IST)
ਚੰਡੀਗੜ੍ਹ (ਰਮਨਦੀਪ ਸਿੰਘ ਸੋਢੀ) : ਦੀਵਾਲੀ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਕੈਬਨਿਟ ਮੀਟਿੰਗ 'ਚ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਤੁਹਾਡੀ ਸਰਕਾਰ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਟ੍ਰੇਨਾਂ ਅਤੇ ਬੱਸਾਂ ਸ਼ੁਰੂ ਕਰੇਗੀ। 27 ਨਵੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਸਕੀਮ ਸ਼ੁਰੂ ਕਰਾਂਗੇ ਜਿਸ ਦੇ ਵੇਰਵੇ ਜਲਦ ਸਾਂਝੇ ਕੀਤੇ ਜਾਣਗੇ।
ਇਹ ਵੀ ਪੜ੍ਹੋ : ਸਰਕਾਰੀ ਅਫਸਰ ਤੋਂ ਜ਼ਬਰਨ ਪਰਾਲੀ ਨੂੰ ਅੱਗ ਲਗਵਾਉਣ ਦੇ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ
ਇਸ ਦੇ ਨਾਲ ਹੀ ਪੰਜਾਬ ਸਕਾਰ ਨੇ ਸੂਬੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ’ਚ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ ਲੰਮੇ ਸਮੇਂ ਤੋਂ ਬਕਾਇਆ ਵੀ. ਏ. ਟੀ ਦੇ ਮਸਲੇ ਨੂੰ ਸੁਲਝਾਉਣ ਲਈ ਅਸੀਂ ਓ. ਟੀ. ਐੱਸ. ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਲਗਭਗ 60000 ਵਪਾਰੀਆਂ ਨੂੰ ਫ਼ਾਇਦਾ ਹੋਵੇਗਾ ਅਤੇ ਲੰਮੇ ਸਮੇਂ ਤੋਂ ਹੁੰਦੀ ਆ ਰਹੀ ਖੱਜਲ-ਖੁਆਰੀ ਵੀ ਦੂਰ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿਚ ਵਪਾਰ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : ਵੱਡੇ-ਵੱਡੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਦਿੰਦਾ ਸਨੌਰ ਦਾ ਸਰਕਾਰੀ ਸਕੂਲ, ਲਗਾਏ ਗਏ 23 ਏ. ਸੀ.
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8