CM ਭਗਵੰਤ ਮਾਨ ਨੇ ਟ੍ਰੇਨਿੰਗ ਲਈ 72 ਪ੍ਰਾਇਮਰੀ ਅਧਿਆਪਕ ਫਿਨਲੈਂਡ ਲਈ ਕੀਤੇ ਰਵਾਨਾ

Friday, Oct 18, 2024 - 02:16 PM (IST)

ਜਲੰਧਰ/ਨਵੀਂ ਦਿੱਲੀ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ 72 ਪ੍ਰਾਇਮਰੀ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਦਿੱਲੀ ਤੋਂ ਫਿਨਲੈਂਡ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਇਹ ਸਾਰੇ ਅਧਿਆਪਕ ਤਿੰਨ ਹਫ਼ਤੇ ਤੁਰਕੂ ਯੂਨੀਵਰਸਿਟੀ ਤੋਂ ਟ੍ਰੇਨਿੰਗ ਲੈਣਗੇ। ਫਿਨਲੈਂਡ ਲਈ ਰਵਾਨਾ ਹੋਣ ਤੋਂ ਪਹਿਲਾਂ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਆਪਣੇ ਤਜ਼ਰਬੇ ਦੀਆਂ ਗੱਲਾਂ ਸਾਂਝੀਆਂ ਵੀ ਕੀਤੀਆਂ ਗਈਆਂ।    

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਸੁਰੱਖਿਆ ਦੀ ਮੰਗ ਕਰਨ ਮਗਰੋਂ ਨਿਹੰਗ ਸਿੰਘ ਨੇ ਮੁੜ ਲਾਈਵ ਹੋ ਕੇ ਦਿੱਤੀ ਚਿਤਾਵਨੀ

PunjabKesari

ਦਿੱਲੀ ਦੇ ਪੰਜਾਬ ਭਵਨ ਤੋਂ ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਬੜੀ ਖ਼ੁਸ਼ੀ ਹੈ ਕਿ ਅੱਜ 72 ਅਧਿਆਪਕ ਟ੍ਰੇਨਿੰਗ ਲਈ ਫਿਨਲੈਂਡ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੇਰੀ ਇੱਛਾ ਹੈ ਕਿ ਮੈਂ ਗ਼ਰੀਬਾਂ ਦੀ ਮਜਬੂਰੀ ਨੂੰ ਮਰਜ਼ੀ ਵਿਚ ਬਦਲਾ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਚ ਸਰਕਾਰੀ ਸਕੂਲ ਇੰਨੇ ਸ਼ਾਨਦਾਰ ਬਣਾਵਾਂਗੇ ਕਿ ਮਾਪਿਆਂ ਦੀ ਮਰਜ਼ੀ ਹੋਵੇ ਕਿ ਉਹ ਆਪਣੇ ਬੱਚਿਆਂ ਨੂੰ ਭਾਵੇਂ ਨਿੱਜੀ ਸਕੂਲ ਵਿਚ ਪੜ੍ਹਾਉਣ ਜਾਂ ਸਰਕਾਰੀ ਵਿਚ। ਫਰਕ ਇੰਨਾ ਹੋਵੇਗਾ ਕਿ ਨਿੱਜੀ ਸਕੂਲਾਂ ਵਿਚ ਪੈਸੇ ਲੱਗਣੇ ਹਨ ਅਤੇ ਸਰਕਾਰੀ ਸਕੂਲਾਂ ਵਿਚ ਫ਼ੀਸ ਫਰੀ ਹੋਵੇਗੀ। ਦਿੱਲੀ ਮਾਡਲ ਬਾਰੇ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਿਚ ਪਹਿਲੀ ਵਾਰ ਹੋਇਆ ਹੈ ਕਿ ਸਿੱਖਿਆ ਕ੍ਰਾਂਤੀ ਹੋਈ ਹੈ। ਸਾਡਾ ਮਕਸਦ ਸਕੂਲਾਂ ਨੂੰ ਸ਼ਾਨਦਾਰ ਬਣਾਉਣਾ ਹੈ। ਅਸੀਂ ਪੰਜਾਬ ਦੇ ਸਕੂਲਾਂ ਨੂੰ ਸ਼ਾਨਦਾਰ ਬਣਾਵਾਂਗੇ।

PunjabKesari

ਇਹ ਵੀ ਪੜ੍ਹੋ- ਮਸ਼ਹੂਰ ਸੂਫ਼ੀ ਗਾਇਕ 'ਤੇ ਟੁੱਟਿਆ ਦੁੱਖ਼ਾਂ ਦਾ ਪਹਾੜ, ਪੁੱਤਰ ਦੀ ਸੜਕ ਹਾਦਸੇ ਦੌਰਾਨ ਮੌਤ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News