PM ਮੋਦੀ ਦੇ ਪੰਜਾਬ ਆਉਣ ਤੋਂ ਪਹਿਲਾਂ ਮੰਤਰੀ ਗੋਇਲ ਨੇ ਕਰ ''ਤੀ ਵੱਡੀ ਅਪੀਲ, ਪੜ੍ਹੋ ਪੂਰੀ ਖ਼ਬਰ

Monday, Sep 08, 2025 - 10:51 AM (IST)

PM ਮੋਦੀ ਦੇ ਪੰਜਾਬ ਆਉਣ ਤੋਂ ਪਹਿਲਾਂ ਮੰਤਰੀ ਗੋਇਲ ਨੇ ਕਰ ''ਤੀ ਵੱਡੀ ਅਪੀਲ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ 'ਚ ਆਏ ਹੜ੍ਹਾਂ ਦਰਮਿਆਨ ਭਲਕੇ ਪੰਜਾਬ ਦੌਰੇ 'ਤੇ ਆ ਰਹੇ ਹਨ। ਇਸ ਦਰਮਿਆਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਾਡਾ ਜੋ ਨੁਕਸਾਨ ਹੋਇਆ ਹੈ, ਇਸ ਬਾਰੇ ਕਦੇ ਸੋਚਿਆ ਨਹੀਂ ਸੀ। ਇਨ੍ਹਾਂ ਹੜ੍ਹਾਂ ਦੌਰਾਨ 4 ਲੱਖ ਏਕੜ ਦੇ ਕਰੀਬ ਫ਼ਸਲ ਤਬਾਹ ਹੋ ਗਈ। ਬੰਨ੍ਹ ਟੁੱਟਣ ਕਾਰਨ ਵੱਡਾ ਨੁਕਸਾਨ ਹੋਇਆ। ਉੁਨ੍ਹਾਂ ਕਿਹਾ ਕਿ ਸੜਕਾਂ ਬਿਲਕੁਲ ਖ਼ਤਮ ਹੋ ਚੁੱਕੀਆਂ ਹਨ ਅਤੇ 3300 ਇਮਾਰਤਾਂ ਪ੍ਰਭਾਵਿਤ ਹੋਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮੁਲਤਵੀ ਪ੍ਰੀਖਿਆਵਾਂ ਨੂੰ ਲੈ ਕੇ ਵੱਡੀ ਅਪਡੇਟ, ਵਿਦਿਆਰਥੀ ਖਿੱਚ ਲੈਣ ਤਿਆਰੀ

ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਦਾ 20-25 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ 60 ਹਜ਼ਾਰ ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦੇਣ ਦਾ ਵੀ ਪ੍ਰਧਾਨ ਮੰਤਰੀ ਮੋਦੀ ਐਲਾਨ ਕਰਕੇ ਜਾਣ। ਉਨ੍ਹਾਂ ਕਿਹਾ ਕਿ ਸਾਨੂੰ ਫ਼ੌਰੀ ਤੌਰ 'ਤੇ ਰਾਹਤ ਦੀ ਲੋੜ ਹੈ ਤਾਂ ਜੋ ਅਸੀਂ ਆਪਣੇ ਰੁਕੇ ਹੋਏ ਕੰਮ ਸ਼ੁਰੂ ਕਰ ਸਕੀਏ। ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਅਤੇ ਸਾਡੇ ਫੰਡ ਰੋਕ ਕੇ ਰੱਖੇ ਗਏ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਨੂੰ ਲੈ ਕੇ ਵੱਡੀ ਖ਼ਬਰ, ਨਵੀਂ UPDATE ਆਈ ਸਾਹਮਣੇ

ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਤੁਰੰਤ ਮਦਦ ਕੀਤੀ ਜਾਵੇਗੀ। ਅਸੀਂ ਪ੍ਰਧਾਨ ਮੰਤਰੀ ਮੋਦੀ ਦਾ ਸਾਰਾ ਪੰਜਾਬ ਸੁਆਗਤ ਕਰ ਰਿਹਾ ਹੈ ਅਤੇ ਨਾਲ ਹੀ ਮਦਦ ਦੀ ਉਮੀਦ ਵੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਲਈ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ ਅਤੇ ਅੱਜ ਪੰਜਾਬ ਨੂੰ ਮਦਦ ਦੀ ਲੋੜ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 

 


author

Babita

Content Editor

Related News