ਦਿੱਲੀ ਕੂਚ ਤੋਂ ਪਹਿਲਾਂ ਸਰਵਣ ਸਿੰਘ ਪੰਧੇਰ ਨੇ ਕਰ 'ਤਾ ਵੱਡਾ ਐਲਾਨ, ਖਿੱਚ ਲਈ ਤਿਆਰੀ (ਵੀਡੀਓ)
Friday, Dec 06, 2024 - 09:33 AM (IST)
ਚੰਡੀਗੜ੍ਹ : ਪੰਜਾਬ ਦੇ ਕਿਸਾਨ ਅੱਜ ਦਿੱਲੀ ਵੱਲ ਮਾਰਚ ਕਰਨ 'ਤੇ ਅੜੇ ਹੋਏ ਹਨ। ਇਸ ਦੌਰਾਨ ਸ਼ੰਭੂ ਬਾਰਡਰ 'ਤੇ ਹਾਲਾਤ ਤਣਾਅਪੂਰਨ ਬਣੇ ਹੋਏ ਹਨ। ਇਸ ਦਰਮਿਆਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੱਡਾ ਐਲਾਨ ਕਰ ਦਿੱਤਾ ਹੈ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਿਵੇਂ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਕਿਸਾਨਾਂ ਦੇ ਟਰੈਕਟਰਾਂ 'ਤੇ ਦਿੱਲੀ ਵੱਲ ਵਧਣ ਕਾਰਨ ਸਮੱਸਿਆ ਹੈ ਤਾਂ ਸਾਡਾ 100 ਕਿਸਾਨਾਂ ਦਾ ਜੱਥਾ ਸ਼ਾਂਤੀਪੂਰਨ ਢੰਗ ਨਾਲ ਦਿੱਲੀ ਵੱਲ ਵਧੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਪੰਧੇਰ ਨੇ ਕਿਹਾ ਕਿ ਬੈਰੀਕੇਡਾਂ ਨੂੰ ਤੋੜਨ ਦਾ ਸਾਡਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਹਰਿਆਣਾ ਸਰਕਾਰ ਸਾਨੂੰ ਦਿੱਲੀ ਵੱਲ ਵਧਣ ਅਤੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਵੇਗੀ। ਪੰਧੇਰ ਨੇ ਕਿਹਾ ਕਿ ਜਿਹੜਾ ਸਾਡਾ 100 ਕਿਸਾਨਾਂ ਦਾ ਜੱਥਾ ਦਿੱਲੀ ਵੱਲ ਕੂਚ ਕਰੇਗਾ, ਉਹ ਨਿਹੱਥਾ ਹੋਵੇਗਾ ਅਤੇ ਉਨ੍ਹਾਂ ਕੋਲ ਕੁੱਝ ਵੀ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਡੀ. ਸੀ. ਅੰਬਾਲਾ ਝੂਠ ਬੋਲ ਰਹੇ ਹਨ ਕਿ ਕਿਸਾਨਾਂ ਕੋਲ ਮਾਰੂ ਹਥਿਆਰ ਹਨ।
ਇਹ ਵੀ ਪੜ੍ਹੋ : PSEB ਦੇ Exams ਨੂੰ ਲੈ ਕੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਇਸ ਤਾਰੀਖ਼ ਤੋਂ ਹੋਣਗੇ ਸ਼ੁਰੂ
100 ਲੋਕ ਇਕ ਸੂਬੇ ਨਾਲ ਕੀ ਟਕਰਾਉਣਗੇ। ਅਸੀਂ ਸਿਰਫ ਸ਼ਾਂਤੀਪੂਰਨ ਢੰਗ ਨਾਲ ਅੱਗੇ ਵਧਾਂਗੇ। ਉਨ੍ਹਾਂ ਕਿਹਾ ਕਿ ਜੇਕਰ ਸਾਡੇ 'ਤੇ ਹੰਝੂ ਗੈਸ ਦੇ ਗੋਲ ਚਲਾਏ ਜਾਣਗੇ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ ਜਾਣਗੀਆਂ ਤਾਂ ਦੁਨੀਆ 'ਚ ਕੀ ਹੋਵੇਗਾ, ਇਸ ਨੂੰ ਮੋਦੀ ਜੀ ਨੂੰ ਦੇਖਣਾ ਪਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਰਕਾਰ ਸਾਨੂੰ ਅੱਗੇ ਵੱਧ ਕੇ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਦੇਵੇਗੀ। ਪੰਧੇਰ ਨੇ ਕਿਹਾ ਕਿ ਅਸੀਂ ਸਰਕਾਰ ਨਾਲ ਗੱਲਬਾਤ ਦੇ ਦਰਵਾਜ਼ੇ ਖੁੱਲ੍ਹੇ ਰੱਖੇ ਹਨ। ਅਸੀਂ ਸਰਕਾਰ ਨੂੰ ਕਿਹਾ ਸੀ ਕਿ ਜੇਕਰ ਸਰਕਾਰ ਗੱਲਬਾਤ ਕਰਨਾ ਚਾਹੁੰਦੀ ਹੈ ਤਾਂ ਕੇਂਦਰੀ ਦਫ਼ਤਰ ਦੀ ਚਿੱਠੀ ਲੈ ਆਉਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8