ਬੇਗਮਪੁਰਾ ਟਾਈਗਰ ਫੋਰਸ ਨੇ ਸਾੜਿਆ ਸੁਖਬੀਰ ਬਾਦਲ ਦਾ ਪੁਤਲਾ

11/30/2015 4:30:29 PM

ਮਾਹਿਲਪੁਰ (ਮੁੱਗੋਵਾਲ, ਪਰਮਜੀਤ, ਜਸਵੀਰ) : ਬੇਗਮਪੁਰਾ ਟਾਈਗਰ ਫੋਰਸ ਵਲੋਂ ਸੋਮਵਾਰ ਨੂੰ ਦਲਿਤ ਵਿਦਿਆਰਥੀਆਂ ਨੂੰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਨਾ ਮਿਲਣ ਕਾਰਨ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਦਲਿਤ ਵਿਦਿਆਰਥੀਆਂ ਲਈ ਜਾਰੀ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਤਹਿਤ ਕਰੋੜਾਂÎ ਰੁਪਏ ਪੰਜਾਬ ਸਰਕਾਰ ਨੂੰ ਹਰ ਸਾਲ ਭੇਜਿਆ ਜਾਂਦਾ ਹੈ, ਜਿਸ ਨੂੰ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਤੇ ਖਰਚਣਾਂ ਹੁੰਦਾ ਹੈ ਪਰ ਪੰਜਾਬ ਸਰਕਾਰ ਇਸ ਪੈਸੇ ਨੂੰ ਕਿਸੇ ਹੋਰ ਪਾਸੇ ਖਰਚ ਕੇ ਦਲਿਤ ਵਿਦਿਆਰਥੀਆਂ ਦੀ ਜਿੰਦਗੀ ਨਾਲ ਖਿਲਵਾੜ ਕਰ ਰਹੀ ਹੈ। 
ਉਨ੍ਹਾਂ ਕਿਹਾ ਕਿ ਕਾਲਜਾਂ ਵਲੋਂ ਵਿਦਿਆਰਥੀਆਂ ਨੂੰ ਨਾਮ ਕੱਟਣ ਦਾ ਡਰ ਦੇ ਜ਼ਬਰਦਸਤੀ ਫੀਸਾਂ ਵਸੂਲੀਆਂ ਜਾਂਦੀਆਂ ਹਨ ਅਤੇ ਫੀਸਾਂ ਲੈ ਕੇ ਉਨ੍ਹਾਂ ਦੀਆਂ ਪੂਰੀਆਂ ਰਸੀਦਾਂ ਨਹੀਂ ਦਿੱਤੀਆਂ ਜਾਂਦੀਆਂ, ਜਿਸ ਕਾਰਨ ਲੜਕੀਆਂ ਨੂੰ ਜਿਆਦਾ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 


Babita Marhas

News Editor

Related News