ਗਲੀਆਂ 'ਚ ਮੰਗਣ ਵਾਲੇ ਦੀ ਸ਼ਰਮਨਾਕ ਕਰਤੂਤ, 3 ਮਹੀਨਿਆਂ ਤੱਕ 13 ਸਾਲਾ ਬੱਚੀ ਨਾਲ ਕਰਦਾ ਰਿਹਾ ਜਬਰ-ਜ਼ਿਨਾਹ

Friday, Apr 19, 2024 - 06:47 PM (IST)

ਗਲੀਆਂ 'ਚ ਮੰਗਣ ਵਾਲੇ ਦੀ ਸ਼ਰਮਨਾਕ ਕਰਤੂਤ, 3 ਮਹੀਨਿਆਂ ਤੱਕ 13 ਸਾਲਾ ਬੱਚੀ ਨਾਲ ਕਰਦਾ ਰਿਹਾ ਜਬਰ-ਜ਼ਿਨਾਹ

ਜਲੰਧਰ (ਵਰੁਣ)- ਜਲੰਧਰ ਤੋਂ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਥੇ ਇਕ ਗਲੀਆਂ ਵਿਚ ਮੰਗਣ ਵਾਲਾ ਵਿਅਕਤੀ ਬਾਬਾ ਬਣ ਕੇ 13 ਸਾਲਾ ਕੁੜੀ ਨਾਲ ਜਬਰ-ਜ਼ਿਨਾਹ ਕਰਦਾ ਰਿਹਾ। ਇਸ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਕੁੜੀ ਗਰਭਵਤੀ ਹੋ ਗਈ। ਪੁਲਸ ਨੇ ਕੁੜੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਸੋਨੂੰ ਬਾਬਾ ਵਾਸੀ ਬਿਆਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ- ਮੁਕੇਰੀਆਂ 'ਚ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ, ਖਿਲਰੇ ਮਿਲੇ ਅੰਗ

ਬੱਚੀ ਦੀ ਮਾਂ ਦੀ 10 ਸਾਲ ਪਹਿਲਾਂ ਮੌਤ ਹੋ ਗਈ ਸੀ ਜਦਕਿ ਉਸ ਦਾ ਪਿਤਾ ਕੰਮ ਲਈ ਦੂਜੇ ਸ਼ਹਿਰ ਜਾਂਦਾ ਸੀ। ਬੱਚੀ ਘਰ 'ਚ ਇਕੱਲੀ ਹੋਣ ਦਾ ਫਾਇਦਾ ਉਠਾ ਕੇ ਬਾਬਾ ਨੇ ਧਮਕੀਆਂ ਦੇ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਕਿਸੇ ਨੂੰ ਪਤਾ ਨਹੀਂ ਲੱਗਾ। ਥਾਣਾ ਨਵੀਂ ਬਾਰਾਦਰੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਦੇ ਕਤਲ ਦੀ ਜਾਂਚ ਕਰੇਗੀ NIA,ਵਿਦੇਸ਼ ਨਾਲ ਜੁੜੇ ਤਾਰ, ਖੁੱਲ੍ਹ ਰਹੇ ਵੱਡੇ ਰਾਜ਼

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News