ਲੁਧਿਆਣਾ ''ਚ ਭੀਖ ਮੰਗਣ ''ਤੇ ਲਾਈ ਗਈ ਰੋਕ, ਜਾਰੀ ਹੋਏ ਹੁਕਮ
Friday, Nov 01, 2019 - 03:50 PM (IST)
ਲੁਧਿਆਣਾ (ਹਿਤੇਸ਼) : ਲੁਧਿਆਣਾ 'ਚ ਭੀਖ ਮੰਗਣ 'ਤੇ ਰੋਕ ਲਾ ਦਿੱਤੀ ਗਈ ਹੈ। ਇਹ ਹੁਕਮ ਲੁਧਿਆਣਾ ਦੇ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਵਲੋਂ ਜਾਰੀ ਕੀਤੇ ਗਏ ਹਨ। ਹੁਕਮਾਂ ਮੁਤਾਬਕ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਕਮਿਸ਼ਨਰੇਟ ਦੇ ਅਧੀਨ ਆਉਂਦੇ ਵੱਖ-ਵੱਖ ਚੌਂਕ, ਚੌਰਾਹਿਆਂ, ਮੁੱਖ ਰੋਡ, ਭੀੜ-ਭਾੜ ਵਾਲੇ ਇਲਾਕਿਆਂ ਅਤੇ ਜਨਤਕ ਥਾਵਾਂ 'ਤੇ ਭਿਖਾਰੀ ਅਕਸਰ ਭੀਖ ਮੰਗਦੇ ਰਹਿੰਦੇ ਹਨ। ਕਈ ਵਾਰ ਇਹ ਭੀਖ ਮੰਗਣ ਲਈ ਦੌੜ ਕੇ ਤੇਜ਼ ਰਫਤਾਰ ਗੱਡੀ ਦੇ ਅੱਗੇ ਆ ਜਾਂਦੇ ਹਨ, ਜਿਸ ਕਾਰਨ ਆਮ ਜਨਤਾ ਦੀ ਜਾਨ ਨੂੰ ਹਮੇਸ਼ਾ ਖਤਰਾ ਰਹਿੰਦਾ ਹੈ। ਇਸ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।
