ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਮਾਪਿਆਂ ਖਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ

Tuesday, Jul 24, 2018 - 06:21 AM (IST)

ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਮਾਪਿਆਂ ਖਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ

ਤਰਨਤਾਰਨ,  (ਰਮਨ) - ਪੰਜਾਬ ਰਾਜ ਬਾਲ ਸੁਰੱਖਿਆ ਕਮਿਸ਼ਨ ਦੇ  ਹੁਕਮਾਂ ਤਹਿਤ ਜ਼ਿਲਾ ਤਰਨਤਾਰਨ ’ਚ ਬਾਲ ਭਿੱਖਿਆ ਨੂੰ ਖ਼ਤਮ ਕਰਨ ਲਈ ਜ਼ਿਲਾ ਬਾਲ ਸੁਰੱਖਿਆ ਇਕਾਈ ਵੱਲੋਂ ਕਈ ਜਨਤਕ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਜਿਸ ਦੀ ਪ੍ਰਧਾਨਗੀ ਬਾਲ ਸੁਰੱਖਿਆ ਅਫ਼ਸਰ ਰਾਜੇਸ਼ ਕੁਮਾਰ, ਸੁਖਮਨਜੀਤ ਸਿੰਘ, ਸੁਖਮਨਦੀਪ ਸਿੰਘ ਅਤੇ ਹਰਦੇਵ ਸਿੰਘ ਬਾਜਵਾ ਨੇ ਕੀਤੀ। 
ਇਸ ਦੌਰਾਨ ਭੀਖ ਮੰਗ ਰਹੇ ਬੱਚਿਆਂ ਦੇ ਮਾਤਾ-ਪਿਤਾ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਉਨ੍ਹਾਂ ਬੱਚਿਆਂ ਨੂੰ ਇਸ ਕਾਰਜ ’ਚ ਦੁਬਾਰਾ ਸ਼ਾਮਲ ਕੀਤਾ ਤਾਂ ਉਨ੍ਹਾਂ ’ਤੇ ਕਿਸ਼ੋਰ ਐਕਟ 2015 ਅਤੇ ਬਾਲ ਮਜ਼ਦੂਰੀ ਐਕਟ ਦੇ ਮੁਤਾਬਕ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਮੌਕੇ ’ਤੇ ਟੀਮ ਵੱਲੋਂ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਪਤਾ ਲਿਖਾਇਅਾ ਗਿਆ ਇਸ ਤੋਂ ਇਲਾਵਾ ਇਨ੍ਹਾਂ ਬੱਚਿਆਂ ਨੂੰ 10 ਦਿਨ ਦੇ ਅੰਦਰ-ਅੰਦਰ ਸਕੂਲਾਂ ਵਿਚ ਦਾਖ਼ਲ ਕਰਵਾਉਣ ਦੀ ਹਦਾਇਤ ਕੀਤੀ ਗਈ। ਬਾਲ ਸੁਰੱਖਿਆ ਅਫ਼ਸਰ ਰਾਜੇਸ਼ ਕੁਮਾਰ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਸਮਝਾਇਆ ਗਿਆ ਕਿ ਜੇਕਰ ਉਨ੍ਹਾਂ ਬੱਚਿਆਂ ਦੀ ਦੇਖਭਾਲ, ਸੁਰੱਖਿਆ ਜਾਂ ਸਿੱਖਿਆ ਵਿਚ ਕੋਈ ਮੁਸ਼ਕਲ ਪੇਸ਼ ਆ ਰਹੀ ਹੈ ਤਾਂ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।


Related News