ਰਮਦਾਸ ਨੂੰ ਆਉਂਦੇ ਚਾਰ ਰਸਤਿਆਂ ’ਤੇ ਦਰਸ਼ਨੀ ਗੇਟ ਬਣਾਉਣ ਦੀ ਸ਼ੁਰੂਆਤ

Tuesday, Oct 29, 2024 - 05:29 AM (IST)

ਅਜਨਾਲਾ/ਰਮਦਾਸ (ਨਿਰਵੈਲ/ਸਾਰੰਗਲ) - ਕੈਬਨਿਟ ਮੰਤਰੀ  ਕੁਲਦੀਪ ਸਿੰਘ ਧਾਲੀਵਾਲ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਰਮਦਾਸ ਨੂੰ ਆਉਂਦੇ ਚਾਰ ਮੁੱਖ ਰਸਤਿਆਂ ’ਤੇ ਧਾਰਮਿਕ ਦਿਖ ਵਾਲੇ ਸੁੰਦਰ ਗੇਟ ਬਣਾਉਣ ਦਾ ਜੋ ਸੁਪਨਾ ਲਿਆ ਸੀ, ਉਸ ਨੂੰ ਪੂਰਾ ਕਰਨ ਲਈ ਅੱਜ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕਰ ਦਿੱਤੀ ਗਈ। 

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਭਗ ਪੌਣੇ ਤਿੰਨ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਸਾਹਿਬ ਜੀ ਦੀ ਇਸ ਨਗਰੀ ਦਾ ਵਿਕਾਸ ਕਰਨਾ ਮੇਰਾ ਮੁੱਖ ਟੀਚਾ ਹੈ ਅਤੇ ਮੈਂ ਲਗਾਤਾਰ ਇਸ ਲਈ ਕੰਮ ਕਰ ਰਿਹਾ ਹਾਂ, ਜਿਸ ਸਦਕਾ ਰਮਦਾਸ ਨੂੰ ਆਉਂਦੀ ਮੁੱਖ ਸੜਕ ’ਤੇ ਬਾਬਾ ਬੁੱਢਾ ਸਾਹਿਬ ਦੇ ਗੁਰਦੁਆਰੇ ਸਾਹਿਬ ਤੱਕ ਜਾਂਦੀ ਸੜਕ ਬਣ ਚੁੱਕੀ ਹੈ ਅਤੇ ਹੁਣ ਇਸ ਇਸ ਸ਼ਹਿਰ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਉੱਤੇ ਵੱਡੇ ਦਰਵਾਜ਼ੇ ਬਣਾਏ ਜਾਣਗੇ। 

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰਮਦਾਸ ਤੋਂ ਪਿੰਡਾਂ ਨੂੰ ਜਾਂਦੀਆਂ ਲਿੰਕ ਸੜਕਾਂ ਵੀ ਬਣਾਈਆਂ ਜਾ ਚੁੱਕੀਆਂ ਹਨ ਅਤੇ ਹੁਣ ਨਗਰ ਕੌਂਸਲ ਰਮਦਾਸ ਰਾਹੀਂ ਸ਼ਹਿਰ ਵਿਚ ਹੋਣ ਵਾਲੇ ਕੰਮ ਸ਼ੁਰੂ ਕਰਵਾਏ ਜਾਣਗੇ। ਸ. ਧਾਲੀਵਾਲ ਨੇ ਦੱਸਿਆ ਕਿ ਰੇਲਵੇ ਮੰਤਰਾਲੇ ਵੱਲੋਂ ਰਮਦਾਸ ਦਾ ਨਵਾਂ ਰੇਲਵੇ ਸਟੇਸ਼ਨ ਬਣਾਉਣ ਲਈ ਛੇਤੀ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਇਸ ਸਟੇਸ਼ਨ ਦਾ ਨਾਂ ਹੁਣ ਬਾਬਾ ਬੁੱਢਾ ਸਾਹਿਬ ਜੀ ਤੇ ਨਾਂ ’ਤੇ ਰੱਖਿਆ ਜਾਵੇਗਾ।

ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਓ. ਐੱਸ. ਡੀ. ਗੁਰਜੰਟ ਸਿੰਘ ਸੋਹੀ, ਐੱਸ. ਡੀ. ਓ. ਮਨਜਿੰਦਰ ਸਿੰਘ ਮੱਤੇਨੰਗਲ, ਹਰਿੰਦਰ ਸਿੰਘ ਭੁੱਲਰ, ਨਿਜਾਮਪੁਰਾ, ਅਜਨਾਲਾ ਸ਼ਹਿਰੀ ਪ੍ਰਧਾਨ ਅਮਿਤ ਔਲ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਭੱਟੀ, ਚੇਅਰਮੈਨ ਬਲਦੇਵ ਸਿੰਘ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਖਹਿਰਾ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ, ਸਰਪੰਚ ਸ਼ੇਰ ਸਿੰਘ ਆਵਾਨ, ਸਾਬਕਾ ਸਰਪੰਚ ਕਾਬਲ ਸਿੰਘ, ਬਲਜੀਤ ਸਿੰਘ ਅੜਾਇਆ,  ਸੰਤੋਖ ਸਿੰਘ ਵੀ ਹਾਜ਼ਰ ਸਨ। 
 


Inder Prajapati

Content Editor

Related News