ਪੰਜਾਬੀ ਹਾਕੀ ਖਿਡਾਰੀਆਂ ਦੇ ਨਾਂ ’ਤੇ ਸਕੂਲਾਂ ਦੇ ਨਾਂ ਕੀਤੇ ਜਾਣ ਦੀ ਪ੍ਰਕਿਰਿਆ ਆਰੰਭ

Monday, Aug 23, 2021 - 08:00 PM (IST)

ਫ਼ਰੀਦਕੋਟ (ਰਾਜਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ’ਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਆਦੇਸ਼ਾਂ ’ਤੇ ਟੋਕੀਓ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ ਹੈ। ਇਨ੍ਹਾਂ ਨੂੰ ਹੋਰ ਬਣਦਾ ਸਤਿਕਾਰ ਦੇਣ ਦੇ ਮਨੋਰਥ ਨਾਲ ਖਿਡਾਰੀਆਂ ਦੇ ਸਬੰਧਤ ਇਲਾਕੇ ਦੇ 1-1 ਸਕੂਲ ਦਾ ਨਾਂ ਇਨ੍ਹਾਂ ਦੇ ਨਾਂ ’ਤੇ ਕਰਨ ਦੀ ਆਰੰਭ ਕੀਤੀ ਕਾਰਵਾਈ ਦੇ ਮੱਦੇਨਜ਼ਰ ਫ਼ਰੀਦਕੋਟ ਨਿਵਾਸੀ ਹਾਕੀ ਓਲੰਪੀਅਨ ਰੁਪਿੰਦਰਪਾਲ ਸਿੰਘ ਨੂੰ ਸਨਮਾਨ ਦੇਣ ਲਈ ਇੱਥੋਂ ਦੇ ਸਰਕਾਰੀ ਮਿਡਲ ਸਕੂਲ ਬੇਸਿਕ ਲੜਕੀਆਂ ਦਾ ਨਾਂ ਬਦਲ ਕੇ ਓਲੰਪੀਅਨ ਰੁਪਿੰਦਰਪਾਲ ਸਿੰਘ ਮਿਡਲ ਸਕੂਲ ਬੇਸਿਕ ਲੜਕੀਆਂ ਵਜੋਂ ਰੱਖ ਦਿੱਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਮਲ ਸੇਤੀਆ ਨੇ ਸਾਂਝੀ ਕਰਦਿਆਂ ਦੱਸਿਆ ਕਿ ਫ਼ਰੀਦਕੋਟ ਦਾ ਨਾਂ ਪੂਰੀ ਦੁਨੀਆ ’ਚ ਰੌਸ਼ਨ ਕਰਨ ਵਾਲੇ ਰੁਪਿੰਦਰਪਾਲ ਸਿੰਘ ਅਤੇ ਹੋਰ ਖਿਡਾਰੀਆਂ ਨੂੰ ਦਿੱਤਾ ਗਿਆ ਇਹ ਸਨਮਾਨ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ।

ਇਹ ਵੀ ਪੜ੍ਹੋ : ਸਿੱਧੂ ਦੇ ਸਲਾਹਕਾਰਾਂ ਦੇ ਵਿਵਾਦਪੂਰਨ ਬਿਆਨ ਤਾਲਿਬਾਨੀ ਸੋਚ ਦਾ ਪ੍ਰਤੀਕ : ਰਾਜਕੁਮਾਰ ਵੇਰਕਾ

ਦੱਸਣਯੋਗ ਹੈ ਕਿ ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਓਲੰਪਿਕ ਤਗਮਾ ਜੇਤੂ ਹਾਕੀ ਖਿਡਾਰੀਆਂ ਦੇ ਸਬੰਧਤ ਖੇਤਰਾਂ ਦੇ ਸਕੂਲਾਂ ਦਾ ਨਾਂ ਇਨ੍ਹਾਂ ਖਿਡਾਰੀਆਂ ਨੂੰ ਸਮਰਪਿਤ ਕੀਤੇ ਹਨ। ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਟੋਕੀਓ ਓਲੰਪਿਕ-2020 ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ 11 ਪੰਜਾਬੀ ਖਿਡਾਰੀਆਂ ਦੇ ਨਾਂ ’ਤੇ ਸਕੂਲਾਂ ਦੇ ਨਾਂ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਦੇ ਮੁਖੌਟੇ ’ਚ ਭਾਜਪਾ ਦੇ ਨਵੇਂ ਰੂਪ ਤੋਂ ਸਾਵਧਾਨ ਰਹਿਣਾ ਜ਼ਰੂਰੀ : ਪ੍ਰੋ. ਬਲਜਿੰਦਰ ਕੌਰ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


Anuradha

Content Editor

Related News