ਬਹਿਬਲ ਕਾਂਡ ''ਚ ਸਾਬਕਾ ਐੱਸ.ਐੱਚ.ਓ. ਗੁਰਦੀਪ ਪੰਧੇਰ, ਸੁਹੇਲ ਬਰਾੜ ਤੇ ਪੰਕਜ ਬਾਸਲ ਨੇ ਮੰਗੀ ਜ਼ਮਾਨਤ

06/30/2020 5:24:59 PM

.ਫਰੀਦਕੋਟ (ਜਗਦੀਸ਼) : ਬਹਿਬਲ ਕਲਾਂ ਗੋਲੀ ਕਾਂਡ ਵਿਚ ਕਾਰਤੂਸ ਖੁਰਦ-ਬੁਰਦ ਕਰਨ ਦੇ ਸਾਜ਼ਿਸ਼ ਤਹਿਤ ਦੋਸ਼ੀਆਂ ਨੂੰ ਬਚਾਉਣ ਲਈ ਝੂਠੇ ਸਬੂਤ ਤਿਆਰ ਕਰਨ ਦੇ ਦੋਸ਼ਾਂ ਵਿਚ ਤਤਕਾਲੀ ਕੋਟਕਪੂਰਾ ਦੇ ਸਾਬਕਾ ਐੱਸ.ਐੱਚ.ਓ. ਗੁਰਦੀਪ ਸਿੰਘ ਪੰਧੇਰ, ਸਹੇਲ ਸਿੰਘ ਬਰਾੜ ਅਤੇ ਪੰਕਜ ਬਾਂਸਲ ਨੇ ਵਧੀਕ ਸੈਸ਼ਨ ਜੱਜ ਰਾਜੇਸ਼ ਕੁਮਾਰ ਦੀ ਅਦਾਲਤ ਵਿਚ ਜ਼ਮਾਨਤ ਦੀ ਅਰਜ਼ੀ ਲਗਾ ਕੇ ਜ਼ਮਾਨਤ ਦੀ ਮੰਗ ਕੀਤੀ ਹੈ । ਜਿਸ 'ਤੇ ਅਦਾਲਤ ਨੇ ਇਸ ਦੀ ਸੁਣਵਾਈ 2 ਜੁਲਾਈ ਲਈ ਜਾਂਚ ਟੀਮ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਅਤੇ ਅਦਾਲਤ ਨੇ ਵਿਸ਼ੇਸ਼ ਜਾਂਚ ਟੀਮ ਨੂੰ ਕੇਸਾਂ ਨਾਲ ਸਬੰਧਤ ਰਿਕਾਰਡ ਵੀ ਅਦਾਲਤ ਸਾਹਮਣੇ ਪੇਸ਼ ਕਰਨ ਦਾ ਹੁਕਮ ਦਿੱਤੇ ਹਨ ।

ਇਨ੍ਹਾਂ ਸਾਰੇ ਮੁਲਜ਼ਮਾਂ ਨੇ ਜ਼ਮਾਨਤ ਅਰਜ਼ੀ ਵਿਚ ਦਾਅਵਾ ਕੀਤਾ ਕਿ ਜਾਂਚ ਟੀਮ ਨੇ ਉਨ੍ਹਾਂ ਨੂੰ ਜਾਣ-ਬੁੱਝ ਕੇ ਕੇਸ ਵਿਚ ਝੂਠਾ ਫਸਾਇਆ ਹੈ ਅਤੇ ਬਹਿਬਲ ਅਤੇ ਕੋਟਕਪੂਰਾ ਗੋਡੀਕਾਂਡ 'ਚ ਉਨ੍ਹਾਂ ਦੀ ਕੋਈ ਸ਼ਮੂਲੀਅਤ ਨਹੀਂ ਹੈ । ਜ਼ਮਾਨਤ ਮੰਗਣ ਵਾਲੇ ਮੁਲਜ਼ਮ ਇਸ ਸਮੇਂ ਜੇਲ ਵਿਚ ਨਜ਼ਰਬੰਦ ਹਨ ਜੇਕਰ ਉਨ੍ਹਾਂ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਹ ਕੇਸ ਦੀ ਪ੍ਰਕਿਰਿਆਂ ਨੂੰ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਹੀਂ ਕਰਨਗੇ। ਦੱਸਣਯੋਗ ਹੈ ਕਿ ਪੰਕਜ ਬਾਂਸਲ ਅਤੇ ਸੁਹੇਲ ਸਿੰਘ ਬਰਾੜ ਨੂੰ ਸਾਜ਼ਿਸ਼ ਤਹਿਤ ਦੋਸ਼ੀਆਂ ਨੂੰ ਬਚਾਉਣ ਲਈ ਝੂਠੇ ਸਬੂਤ ਤਿਆਰ ਕਰਨ ਜਦ ਕਿ ਤਤਕਾਲੀ ਐੱਸ.ਐੱਚ.ਓ. ਗੁਰਦੀਪ ਸਿੰਘ ਪੰਧੇਰ ਨੂੰ ਕਾਰਤੂਸ ਖੁਰਦ-ਬਰਦ ਕਰਨ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ।

Gurminder Singh

This news is Content Editor Gurminder Singh