ਬਹਿਬਲ ਗੋਲੀ ਕਾਡ : ਸੁਹੇਲ ਸਿੰਘ ਬਰਾੜ ਅਤੇ ਪੰਕਜ ਬਾਂਸਲ ਦੀ ਜ਼ਮਾਨਤ ਹਾਈਕੋਰਟ ਵੱਲੋਂ ਮਨਜ਼ੂਰ
Saturday, Aug 22, 2020 - 11:14 AM (IST)
.ਫਰੀਦਕੋਟ (ਜਗਦੀਸ਼) : ਬਹਿਬਲ ਕਲਾਂ ਗੋਲੀ ਕਾਂਡ ਵਿਚ ਗ੍ਰਿਫਤਾਰ ਕੀਤੇ ਗਏ ਸੁਹੇਲ ਸਿੰਘ ਬਰਾੜ ਅਤੇ ਪੰਕਜ ਮੋਟਰ ਦੇ ਮਾਲਕ ਪੰਕਜ ਬਾਂਸਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ । ਇਨ੍ਹਾਂ ਨੂੰ ਝੂਠੀ ਗਵਾਹੀ ਤਿਆਰ ਕਾਰਨ ਅਤੇ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਤਿੰਨ ਮਹਿਨੇ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ । ਜਾਣਕਾਰੀ ਅਨੁਸਾਰ ਬਹੁਚਰਚਿਤ ਡਾਇਰੈਕਟਰ ਬਹਿਬਲ ਕਲਾਂ ਗੋਲੀਕਾਂਡ ਵਿਚ ਪੁਲਸ ਨੇ ਫਰੀਦਕੋਟ ਦੇ ਸੁਹੇਲ ਸਿੰਘ ਬਰਾੜ ਅਤੇ ਪੁਲਸ ਮੁਲਜ਼ਮਾਂ ਨਾਲ ਮਿਲ ਕੇ ਸਾਜ਼ਿਸ਼ ਰਚਣ ਅਤੇ ਆਤਮ ਰੱਖਿਆ ਦੀ ਝੂਠੀ ਕਹਾਣੀ ਘੜਨ ਦੇ ਦੋਸ਼ ਹੇਠ ਪੰਕਜ ਮੋਟਰਜ਼ ਦੇ ਮੈਨੇਜਿੰਗ ਪੰਕਜ ਬਾਂਸਲ ਨੂੰ ਗ੍ਰਿਫਤਾਰ ਕੀਤਾ ਸੀ । ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਸੰਗਤਾਂ ਨੇ ਬਹਿਬਲ ਕਲਾਂ ਵਿਚ ਧਰਨਾ ਦਿੱਤਾ ਹੋਇਆ ਸੀ, ਜਿੱਥੇ ਪੁਲਸ ਦੀ ਗੋਲੀ ਨਾਲ ਕ੍ਰਿਸ਼ਨ ਭਗਵਾਨ ਅਤੇ ਗੁਰਜੀਤ ਸਿੰਘ ਨਾਮ ਦੇ ਨੌਜਵਾਨਾਂ ਦੀ ਮੌਤ ਹੋ ਗਈ ਸੀ ।
ਇਹ ਵੀ ਪੜ੍ਹੋ : ਮੋਗਾ : ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ
ਪੁਲਸ ਨੇ ਇਨ੍ਹਾਂ ਮੌਤਾ ਨੂੰ ਜਾਇਜ਼ ਠਹਿਰਾਉਣ ਲਈ ਦਾਅਵਾ ਕੀਤਾ ਸੀ ਕਿ ਬਹਿਬਲ ਕਲਾਂ ਵਿਚ ਇਕੱਠੀ ਹੋਈ ਭੀੜ ਨੇ ਪੁਲਸ ਉਪਰ ਗੋਲੀਆਂ ਚਲਾਈਆਂ ਅਤੇ ਸਬੂਤ ਵਜੋਂ ਜਿਪਸੀ ਸਰਕਾਰ ਸਾਹਮਣੇ ਪੇਸ਼ ਕੀਤੀ । ਸੁਹੇਲ ਸਿੰਘ ਬਰਾੜ ਨੂੰ ਫਰਵਰੀ 2019 ਵਿਚ ਜਾਂਚ ਟੀਮ ਨੇ ਗਵਾਹ ਬਣਾ ਲਿਆ ਸੀ ਅਤੇ ਅਦਾਲਤ ਵਿਚ ਉਸ ਨੇ 164 ਸੀਆਰਪੀਸੀ ਤਹਿਤ ਬਿਆਨ ਦਰਜ ਕਰਵਾਇਆ ਸੀ । ਪ੍ਰੰਤੂ ਹੁਣ ਪੁਲਸ ਨੇ ਸੁਹੇਲ ਸਿੰਘ ਬਰਾੜ ਨੂੰ ਗੋਲੀ ਕਾਂਡ ਵਿਚ ਮੁਲਜ਼ਮ ਵੱਜੋਂ ਨਾਮਜ਼ਦ ਕੀਤਾ ਹੈ ਅਤੇ ਪੰਕਜ ਬਾਂਸਲ ਦੇ ਇਕ ਦਰਜਨ ਪੁਲਸ ਅਧਿਕਾਰੀਆਂ ਨਾਲ ਨੇੜਲੇ ਸਬੰਧ ਸਨ ਅਤੇ ਕੁਝ ਪੁਲਸ ਅਧਿਕਾਰੀਆਂ ਵੱਲੋਂ ਪੰਕਜ ਬਾਂਸਲ ਤੋਂ ਕਥਿਤ ਤੌਰ 'ਤੇ ਲਈ ਮਹਿੰਗੀਆਂ ਕਾਰਾਂ ਵੀ ਜਾਂਚ ਦਾ ਵਿਸ਼ਾ ਬਣੀਆ ਹੋਈਆਂ ਹਨ।
ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਵਿਚਾਲੇ ਫਤਿਹਗੜ੍ਹ ਸਾਹਿਬ 'ਚ ਆਈ ਇਕ ਹੋਰ ਆਫ਼ਤ, ਸਿਹਤ ਵਿਭਾਗ ਨੂੰ ਪਈਆਂ ਭਾਜੜਾਂ