ਬਹਿਬਲ ਗੋਲੀਕਾਂਡ : ਸਾਬਕਾ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਦੀ ਜ਼ਮਾਨਤ ''ਤੇ ਸੁਣਵਾਈ 2 ਤੱਕ ਟਲੀ
Wednesday, Aug 26, 2020 - 06:11 PM (IST)
.ਫਰੀਦਕੋਟ (ਜਗਦੀਸ਼) : ਬਹਿਬਲ ਗੋਲੀ ਕਾਂਡ ਵਿਚ ਵਿਸੇਸ਼ ਜਾਂਚ ਟੀਮ ਵੱਲੋਂ ਐੱਫ. ਆਈ. ਆਰ. ਨੰਬਰ 130 ਵਿਚ 21 ਜੁਲਾਈ ਨੂੰ ਗ੍ਰਿਫਤਾਰ ਕੀਤੇ ਗਏ ਕੋਟਕਪੂਰਾ ਦੇ ਤਤਕਾਲੀ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਨੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਵਿਚ ਚਲਦੇ ਮੁਕੱਦਮੇ ਤੱਕ ਜ਼ਮਾਨਤ 'ਤੇ ਰਿਹਾਅ ਕਰਨ ਦੀ ਮੰਗ ਕੀਤੀ ਗਈ ਸੀ। ਜਿਸ 'ਤੇ ਅਦਾਲਤ ਨੇ ਪੰਜਾਬ ਸਰਕਾਰ ਅਤੇ ਵਿਸ਼ੇਸ਼ ਜਾਂਚ ਟੀਮ ਨੂੰ ਨੋਟਿਸ ਜਾਰੀ ਕਰਦੇ ਹੋਏ ਹਦਾਇਤ ਕੀਤੀ ਕਿ ਇਸ ਮਾਮਲੇ ਨਾਲ ਲੋੜੀਂਦਾ ਰਿਕਾਰਡ 26 ਅਗਸਤ ਨੂੰ ਪੇਸ਼ ਕੀਤਾ ਜਾਵੇ । ਇਸ 'ਤੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਸਰਕਾਰ ਅਤੇ ਵਿਸ਼ੇਸ਼ ਟੀਮ ਵੱਲੋਂ ਇਸ ਮਾਮਲੇ ਦੇ ਮੁਤੱਲਕ ਰਿਕਾਰਡ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਇਸ ਦੀ ਸੁਣਵਾਈ 26 ਅਗਸਤ ਲਈ ਮੁਲਤਵੀ ਕਰ ਗਈ ।
ਗੁਰਦੀਪ ਸਿੰਘ ਪੰਧੇਰ ਨੇ ਆਪਣੀ ਪਟੀਸ਼ਨ ਵਿਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਕਿਸੇ ਸਾਜਿਸ਼ ਤਹਿਤ ਫਰਜ਼ੀ ਤੌਰ 'ਤੇ ਫਸਾਇਆ ਗਿਆ ਹੈ ਅਤੇ ਉਨ੍ਹਾਂ ਦਾ ਬਹਿਬਲ ਅਤੇ ਕੋਟਕਪੂਰਾ ਗੋਲੀਕਾਂਡ ਨਾਲ ਕੋਈ ਸਬੰਧ ਨਹੀਂ ਹੈ। ਜ਼ਿਕਰਯੋਗ ਹੈ ਕਿ ਗੋਲੀਕਾਂਡ ਦੇ ਸਬੰਧ ਵਿਚ ਗੁਰਦੀਪ ਸਿੰਘ ਪੰਧੇਰ ਨੂੰ ਜਾਂਚ ਟੀਮ ਨੇ 21 ਜੁਲਾਈ ਨੂੰ ਗ੍ਰਿਫਤਾਰ ਕੀਤਾ ਸੀ ਇਸ ਤੋਂ ਪਹਿਲਾਂ ਗੁਰਦੀਪ ਸਿੰਘ ਪੰਧੇਰ ਕੋਟਕਪੂਰਾ ਗੋਲੀਕਾਂਡ ਦਰਜ ਹੋਏ ਦੋ ਮਾਮਲਿਆਂ ਵਿਚ ਮੁਲਜ਼ਮ ਨਾਮਜ਼ਦ ਹੋ ਚੁੱਕੇ ਹਨ। ਕੋਟਕਪੂਰਾ ਗੋਲੀਕਾਂਡ ਵਿਸ਼ੇਸ਼ ਜਾਂਚ ਟੀਮ ਨੇ ਐੱਸ. ਪੀ. ਬਲਜੀਤ ਸਿੰਘ ਅਤੇ ਕੋਟਕਪੂਰਾ ਦੇ ਤਤਕਾਲੀ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਖ਼ਿਲਾਫ਼ ਚਲਾਨ ਅਦਾਲਤ ਵਿਚ ਪੇਸ਼ ਕਰ ਦਿੱਤਾ ਹੈ । ਗੁਰਦੀਪ ਸਿੰਘ ਪੰਧੇਰ ਇਸ ਵੇਲੇ ਜੇਲ ਵਿਚ ਨਜ਼ਰਬੰਦ ਹੈ ।