ਬਹਿਬਲ ਗੋਲੀਕਾਂਡ : ਸਾਬਕਾ ਆਈ. ਜੀ. ਉਮਰਾ ਨੰਗਲ ਦੀ ਜ਼ਮਾਨਤ ਦੀ ਸੁਣਵਾਈ 1 ਅਕਤੂਬਰ ਤੱਕ ਟਲੀ

Wednesday, Sep 30, 2020 - 02:13 AM (IST)

ਬਹਿਬਲ ਗੋਲੀਕਾਂਡ : ਸਾਬਕਾ ਆਈ. ਜੀ. ਉਮਰਾ ਨੰਗਲ ਦੀ ਜ਼ਮਾਨਤ ਦੀ ਸੁਣਵਾਈ 1 ਅਕਤੂਬਰ ਤੱਕ ਟਲੀ

ਫਰੀਦਕੋਟ, (ਜਗਦੀਸ਼)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ 14 ਅਕਤੂਬਰ ਸਾਲ 2015 ਨੂੰ ਵਾਪਰੇ ਬਹਿਬਲ ਗੋਲੀਕਾਂਡ ਵਿਚ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅਤੇ ਮੁਅੱਤਲੀ ਪਰਮਰਾਜ ਸਿੰਘ ਉਮਰਾ ਨੰਗਲ ਨੂੰ ਮੁਲਜ਼ਮ ਵੱਲੋਂ ਨਾਮਜ਼ਦ ਕਰਨ ਦੇ ਦੋਸ਼ ਹੇਠ ਮੁਅੱਤਲੀ ਉਮਰਾਂ ਨੰਗਲ ਵੱਲੋਂ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਵਿਚ ਚਲਦੇ ਮੁਕੱਦਮੇ ਤੱਕ ਜਮਾਨਤ ’ਤੇ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ ਜਿਸ ’ਤੇ ਅਦਾਲਤ ਨੇ ਇਸ ਦੀ ਸੁਣਵਾਈ 1 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ । ਅਦਾਲਤ ਨੇ ਪੰਜਾਬ ਸਰਕਾਰ ਅਤੇ ਵਿਸ਼ੇਸ਼ ਜਾਂਚ ਟੀਮ ਨੂੰ ਨੋਟਿਸ ਜਾਰੀ ਕਰਦੇ ਹੋਏੇ ਹਦਾਇਤ ਕੀਤੀ ਸੀ ਕਿ ਉਹ ਇਸ ਮਾਮਲੇ ਨਾਲ ਲੋਡ਼ੀਦਾ ਰਿਕਾਰਡ ਪੇਸ਼ ਕੀਤਾ ਜਾਵੇੇ । ਸੂਤਰਾ ਦੇ ਅਨੁਸਾਰ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਪਡ਼ਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਆਈ. ਜੀ. ਪਰਮਰਾਜ ਸਿੰਘ ਉਮਰਾ ਨੰਗਲ 14 ਅਕਤੂਬਰ 2015 ਨੂੰ ਸਵੇਰੇ ਬਹਿਬਲ ਕਲਾਂ ਵਿਚ ਗਿਆ ਸੀ ਜਿੱਥੇ ਸਿੱਖ ਸੰਗਤਾਂ ਬੇਅਦਬੀ ਖਿਲਾਫ ਸ਼ਾਂਤਮਈ ਧਰਨੇ ’ਤੇ ਬੈਠੀਆਂ ਸਨ ਪਡ਼ਤਾਲ ਰਿਪੋਰਟ ਅਨੁਸਾਰ ਉਸ ਵੇਲੇ ਡੀ. ਜੀ. ਪੀ. ਸੁਮੇਧ ਸੈਣੀ ਅਤੇ ਆਈ. ਜੀ. ਪਰਮਰਾਜ ਸਿੰਘ ਉਮਰਾ ਨੰਗਲ ਨੇ ਕਥਿਤ ਤੌਰ ’ਤੇ ਕੁਝ ਪੁਲਸ ਅਧਿਕਾਰੀਆਂ ਅਤੇ ਸਿਆਸੀ ਆਗੂਆਂ ਨਾਲ ਸਾਜਬਾਜ ਹੋ ਕੇ ਸ਼ਾਂਤਮਈ ਧਰਨੇ ’ਤੇ ਜਬਰ ਢਾਹੁਣਾ ਸ਼ੁਰੂ ਕਰ ਦਿੱਤਾ। ਇੱਥੇ ਚਲੀ ਪੁਲਸ ਦੀ ਗੋਲੀ ਨਾਲ ਦੋ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪੁਲਸ ਅਧਿਕਾਰੀਆਂ ਨੇ ਦੋ ਸਿੱਖ ਨੌਜਵਾਨਾਂ ਦੇ ਕਤਲ ਨੂੰ ਕਥਿਤ ਤੌਰ ’ਤੇ ਜਾਇਜ਼ ਠਹਿਰਾਉਣ ਲਈ ਧਰਨਾਕਾਰੀਆਂ ’ਤੇ ਹੀ ਇਰਾਦਾ ਕਤਲ ਅਤੇ ਪੁਲਸ ’ਤੇ ਹਮਲਾ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰ ਦਿੱਤਾ।


author

Bharat Thapa

Content Editor

Related News