ਬਹਿਬਲ ਗੋਲੀਕਾਂਡ : ਸੁਮੇਧ ਸੈਣੀ ਅਤੇ ਉਮਰਾਨੰਗਲ ਦੀ ਅਗਾਂਊ ਜ਼ਮਾਨਤ ਅਰਜ਼ੀ ਰੱਦ
Friday, Feb 12, 2021 - 02:09 AM (IST)
ਫਰੀਦਕੋਟ, (ਜਗਦੀਸ਼)- ਬਹਿਬਲ ਗੋਲੀਕਾਂਡ ਵਿਚ ਮੁਲਜ਼ਮ ਵਜੋ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਮੁਅੱਤਲੀ ਅਧੀਨ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਇੱਥੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਵਿਚ ਚਲਦੇ ਮੁਕੱਦਮੇਂ ਤੱਕ ਅਗਾਂਊ ਜ਼ਮਾਨਤ ਦੀ ਅਰਜ਼ੀ ਲਾ ਕੇ ਗ੍ਰਿਫਤਾਰੀ ਉਪਰ ਰੋਕ ਲਾਉਣ ਦੀ ਮੰਗ ਕੀਤੀ ਸੀ, ਜਿਸ ’ਤੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਨੇ ਦੋਵਾਂ ਧਿਰਾ ਦੀ ਲੰਬੀ ਬਹਿਸ ਸੁਣਨ ਉਪਰੰਤ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ।
ਇਹ ਵੀ ਪੜ੍ਹੋ :- ਕਰਜ਼ੇ ਤੋਂ ਪ੍ਰੇਸ਼ਾਨ ਇਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਮਾਰੀ ਛਾਲ
ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਨੇ ਲੰਬੀ ਪੜਤਾਲ ਤੋਂ ਬਾਅਦ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅਤੇ ਮੁਅੱਤਲ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਦੇ ਖ਼ਿਲਾਫ਼ ਬਹਿਬਲ ਗੋਲੀਕਾਂਡ 'ਚ 15 ਜਨਵਰੀ ਨੂੰ ਅਦਾਲਤ 'ਚ ਚਲਾਨ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਇਲਾਕਾ ਮੈਜਿਸਟ੍ਰੇਟ ਨੇ ਸੁਮੇਧ ਸੈਣੀ ਅਤੇ ਮੁਅੱਤਲ ਆਈ. ਜੀ. ਉਮਰਾਨੰਗਲ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰ ਸੈਣੀ ਅਤੇ ਉਮਰਾਨੰਗਲ ਸੰਮਨਾ ਬਾਰੇ ਸੂਚਨਾ ਮਿਲਣ ’ਤੇ ਅਦਾਲਤ 'ਚ ਪੇਸ਼ ਨਹੀਂ ਹੋਏ।
ਇਹ ਵੀ ਪੜ੍ਹੋ :- ਵਿਦੇਸ਼ ਪੁੱਜ ਪਤਨੀ ਭੁੱਲੀ ਪੰਜਾਬ ਰਹਿੰਦਾ ਪਤੀ, 35 ਲੱਖ ਦਾ ਖਰਚਾ ਕਰ ਭੇਜਿਆ ਸੀ ਕੈਨੇਡਾ