ਬਹਿਬਲ ਕਲਾਂ, ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ 29 ਜਨਵਰੀ ਤੱਕ ਟਲੀ
Friday, Dec 18, 2020 - 04:50 PM (IST)
.ਫਰੀਦਕੋਟ (ਜਗਦੀਸ਼) : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਆਦ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਵਿਚ ਦੋਸ਼ ਆਇਦ ਹੋਣ ਦੇ ਮੁੱਦੇ ’ਤੇ ਬਹਿਸ ਲਈ ਰੱਖੀ ਗਈ ਸੀ ਪਰ ਵਿਸ਼ੇਸ਼ ਜਾਂਚ ਟੀਮ ਨੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਵਿਚ ਅਰਜ਼ੀ ਦੇ ਕੇ ਖਦਸ਼ਾ ਜ਼ਾਹਿਰ ਕੀਤਾ ਸੀ ਕਿ ਕੋਟਕਪੂਰਾ ਗੋਲੀਕਾਂਡ ਵਿਚ ਮੁਲਜ਼ਮ ਜੋ ਉੱਚ ਅਧਿਕਾਰੀ ਵੀ ਹਨ, ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ, ਕਿਉਂਕਿ ਸਾਰੇ ਮੁਲਜ਼ਮ ਜ਼ਮਾਨਤ ’ਤੇ ਆਏ ਹੋਏ ਹਨ, ਇਸ ਲਈ ਮਾਮਲੇ ਦੀ ਤੁਰੰਤ ਸੁਣਵਾਈ ਸ਼ੁਰੂ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਮਾਰੀ ਕਾਰਨ ਬਹਿਬਲ ਕਲਾਂ, ਕੋਟਕਪੂਰਾ ਗੋਡੀਕਾਂਡ ਮਾਮਲੇ ਦੀ 22 ਮਾਰਚ 2020 ਤੋਂ ਬਆਦ ਕੋਈ ਸੁਣਵਾਈ ਨਹੀਂ ਹੋ ਸਕੀ।
ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੀ. ਜੀ. ਆਈ. ’ਚ ਦਾਖ਼ਲ
ਅੱਜ ਸੈਸ਼ਨ ਜੱਜ ਸੁਮੀਤ ਮਲਹੋਤਰਾ ਛੁੱਟੀ ’ਤੇ ਹੋਣ ਕਾਰਨ ਇਸ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ ਸੀ, ਜਿਸ ਕਾਰਨ ਅੱਜ ਇਨ੍ਹਾਂ ਦੋਵਾਂ ਮਾਮਲਿਆਂ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ । ਜਾਣਕਾਰੀ ਅਨੁਸਾਰ ਸਾਬਕਾ ਸਾਂਸਦੀ ਸਕੱਤਰ ਮਨਤਾਰ ਸਿੰਘ ਬਰਾੜ, ਐੱਸ ਪੀ ਬਲਜੀਤ ਸਿੰਘ ਸਿੱਧੂ, ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ. ਐੱਚ. ਓ ਗੁਰਦੀਪ ਸਿੰਘ ਪੰਧੇਰ, ਡੀ. ਐੱਸ. ਪੀ ਪਰਮਜੀਤ ਸਿੰਘ ਪਨੂੰ, ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ, ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕਿਸੇ ਦੀ ਮੁੱਛ ਦਾ ਸਵਾਲ ਅਤੇ ਕਿਸੇ ਦੀ ਹੋਂਦ ਦੀ ਜੰਗ ਬਣਿਆ ਕਿਸਾਨ ਅੰਦੋਲਨ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਇ? ਕੁਮੈਂਟ ਕਰਕੇ ਦੱਸੋ।