ਬਹਿਬਲ ਕਲਾਂ ਕਾਂਡ ''ਚ ਜਨਰਲ ਡਾਇਰ ਦੀ ਭੂਮਿਕਾ ਨਿਭਾਉਣ ਵਾਲੇ ਦਾ ਹੋਵੇਗਾ ਖੁਲਾਸਾ : ਜਾਖੜ

08/18/2018 5:38:54 PM

ਦਿੱਲੀ\ਚੰਡੀਗੜ੍ਹ (ਕਮਲ ਕਾਂਸਲ) : ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਬਾਦਲਾਂ ਦਾ ਨਾਂ ਆਉਣ 'ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਆਇਆ ਹੈ। ਜਾਖੜ ਦਾ ਕਹਿਣਾ ਹੈ ਕਿ ਵਿਧਾਨ ਸਭਾ ਸੈਸ਼ਨ 'ਚ ਇਹ ਮਾਮਲਾ ਉਠਾਇਆ ਜਾਵੇਗਾ ਅਤੇ ਸਾਰਾ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਜਨਰਲ ਡਾਇਰ ਦੀ ਭੂਮਿਕਾ ਨਿਭਾਉਣ ਵਾਲੇ ਦਾ 24 ਅਗਸਤ ਨੂੰ ਖੁਲਾਸਾ ਹੋਵੇਗਾ। 
ਜ਼ਿਕਰਯੋਗ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਬੇਅਦਬੀ ਮਾਮਲਿਆਂ ਸਮੇਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਰਿਪੋਰਟ ਸੌਂਪ ਦਿੱਤੀ ਗਈ ਹੈ। ਕਮਿਸ਼ਨ ਵੱਲੋਂ ਰਿਪੋਰਟ ਸੌਂਪੇ ਜਾਣ ਤੋਂ ਬਾਅਦ ਬਾਦਲਾਂ ਨੂੰ ਵਿਰੋਧੀ ਲਗਾਤਾਰ ਘੇਰ ਰਹੇ ਹਨ ਜਦਕਿ ਅਕਾਲੀ ਦਲ ਵੱਲੋਂ ਇਸ ਰਿਪੋਰਟ 'ਤੇ ਸਵਾਲ ਚੁੱਕਦਿਆਂ ਇਸਨੂੰ ਰੱਦੀ ਕਰਾਰ ਦਿੱਤਾ ਗਿਆ ਹੈ।


Related News