ਗੋਲੀਕਾਂਡ ਮਾਮਲੇ ''ਚ ਪੁਲਸ ਮੁਲਾਜ਼ਮ ਅਮਰਜੀਤ ਸਿੰਘ ਨੂੰ ਹਾਈਕੋਰਟ ਤੋਂ ਰਾਹਤ
Wednesday, Feb 20, 2019 - 11:45 AM (IST)
ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪੁਲਸ ਮੁਲਾਜ਼ਮ ਅਮਰਜੀਤ ਸਿੰਘ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਹਾਈਕੋਰਟ ਨੇ ਅਮਰਜੀਤ ਸਿੰਘ ਦੀ ਗ੍ਰਿਫਤਾਰੀ 'ਤੇ ਰੋਕ ਲਾ ਦਿੱਤੀ ਹੈ। ਦੱਸ ਦੇਈਏ ਕਿ ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਅਮਰਜੀਤ ਸਿੰਘ ਨੂੰ ਸੰਮਨ ਕੀਤਾ ਸੀ, ਜਿਸ ਤੋਂ ਬਾਅਦ ਅਮਰਜੀਤ ਨੇ ਆਪਣੀ ਗ੍ਰਿਫਤਾਰੀ 'ਤੇ ਰੋਕ ਲੁਆਉਣ ਲਈ ਹਾਈਕੋਰਟ ਦਾ ਰੁਖ ਕੀਤਾ ਸੀ।
